Punjab
15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
PANCHAYAT EELCTIONS : 15 ਅਕਤੂਬਰ ਨੂੰ ਪੰਜਾਬ ਭਰ ਵਿਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਪੰਚਾਇਤੀ ਚੋਣਾਂ ਨੂੰ ਲੈ ਕੇ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੌਜੂਦਾ ਪੰਚਾਇਤੀ ਚੋਣਾਂ ਦੌਰਾਨ ਜਲੰਧਰ ਦੇ ਵੱਖ-ਵੱਖ ਪਿੰਡਾਂ ਵਿੱਚ ਜਿੱਥੇ ਸਰਪੰਚਾਂ ਅਤੇ ਪੰਚਾਂ ਦੀ ਚੋਣ ਵਾਸਤੇ ਲਗਾਤਾਰ ਜੱਦੋ-ਜ਼ਹਿਦ ਚੱਲ ਰਹੀ ਹੈ, ਉਥੇ ਹੀ ਜਲੰਧਰ ਦੇ ਸ਼ਾਹਕੋਟ ਵਿਖੇ ਕਈ ਅਜਿਹੇ ਪਿੰਡ ਵੀ ਹਨ।
ਵੋਟਾਂ ਕਦੋਂ ਅਤੇ ਕਿੰਨੇ ਵਜੇ ਤੱਕ ਪੈਣਗੀਆਂ
ਤੁਹਾਨੂੰ ਦੱਸ ਦੇਈਏ ਕਿ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣਗੀਆਂ। ਇਹ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਚੋਣਾਂ ਦਾ ਨਤੀਜਾ ਸ਼ਾਮ 4 ਵਜੇ ਤੋਂ ਬਾਅਦ ਹੀ ਨਤੀਜਾ ਆ ਜਾਵੇਗਾ।
ਜਿਨ੍ਹਾਂ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਵੋਟਾਂ ਨਹੀਂ ਪੈਣਗੀਆਂ। ਸ਼ਾਹਕੋਟ ਦੇ ਕਈ ਪਿੰਡਾਂ ਨੇ ਆਪਸੀ ਭਾਈਚਾਰੇ ਦੀ ਮਿਸਾਲ ਪੇਸ਼ ਕਰਦੇ ਹੋਏ ਸਰਬਸੰਮਤੀ ਨਾਲ ਸਰਪੰਚ ਅਤੇ ਪੰਚਾਂ ਦੀ ਚੋਣ ਕੀਤੀ ਹੈ, ਜਿਸ ਕਰਕੇ ਸ਼ਾਹਕੋਟ ਦੇ ਕਈ ਪਿੰਡਾਂ ਵਿਚ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ। ਇਨ੍ਹਾਂ ਪਿੰਡਾਂ ਵਿਚ ਪੂਨੀਆਂ , ਲਸੂੜੀ, ਸੰਗਤਪੁਰ, ਧਰਮੀਵਾਲ, ਰਾਮਪੁਰ ਆਦਿ ਸ਼ਾਮਲ ਹਨ। ਹੇਠਾਂ ਦਿੱਤੀ ਗਈ ਲਿਸਟ ਵਿਚ ਵੇਖ ਸਕਦੇ ਹੋ ਕਿ ਸ਼ਾਹਕੋਟ ਦੇ ਕਿਹੜੇ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ ਹੈ।