India
Punjab ਦੀਆਂ 4 ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਪੈਣਗੀਆਂ ਵੋਟਾਂ
ELECTIONS : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। ਭਾਰਤੀ ਚੋਣ ਕਮਿਸ਼ਨ ਨੇ 15 ਅਕਤੂਬਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ। ਪੰਜਾਬ ਦੇ ਨਾਲ-ਨਾਲ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀਆਂ 10 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ। ਲੋਕ ਸਭਾ ਚੋਣਾਂ ‘ਚ ਵਿਧਾਇਕ ਸੰਸਦ ਮੈਂਬਰ ਬਣੇ, ਜਿਸ ਤੋਂ ਬਾਅਦ ਇਹ ਸੀਟਾਂ ਖਾਲੀ ਹੋ ਗਈਆਂ।
ਪੰਜਾਬ ਵਿੱਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਗਿਆ ਹੈ। ਭਾਰਤੀ ਚੋਣ ਕਮਿਸ਼ਨ (ਈਸੀ) ਨੇ ਮੰਗਲਵਾਰ ਨੂੰ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਅਤੇ ਮਹਾਰਾਸ਼ਟਰ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਸੀਟਾਂ ਲਈ ਚੋਣ ਤਰੀਕਾਂ ਦਾ ਐਲਾਨ ਕੀਤਾ।
ਕਿਹੜੀਆਂ ਸੀਟਾਂ ‘ਤੇ ਹੋਣਗੀਆਂ ਜ਼ਿਮਨੀ ਚੋਣਾਂ?
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਜਿਨ੍ਹਾਂ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਉਨ੍ਹਾਂ ‘ਚ ਡੇਰਾ ਬਾਬਾ ਨਾਨਕ, ਚੱਬੇਵਾਲ (ਰਾਖਵੀਂ), ਗਿੱਦੜਬਾਹਾ ਅਤੇ ਬਰਨਾਲਾ ਸ਼ਾਮਲ ਹਨ। ਇਨ੍ਹਾਂ ਸੀਟਾਂ ‘ਤੇ ਵਿਧਾਇਕ ਬਣੇ ਆਗੂ ਲੋਕ ਸਭਾ ਚੋਣਾਂ ਦੌਰਾਨ ਸੰਸਦ ਮੈਂਬਰ ਚੁਣੇ ਗਏ ਸਨ। ਇਹੀ ਕਾਰਨ ਹੈ ਕਿ ਹੁਣ ਇਨ੍ਹਾਂ ਸੀਟਾਂ ‘ਤੇ ਉਪ ਚੋਣਾਂ ਹੋ ਰਹੀਆਂ ਹਨ।