punjab
ਪੰਜਾਬ ਚੋਣਾਂ ਦੀ ਬਦਲੀ ਤਰੀਕ, 14 ਦੀ ਥਾਂ 20 ਫਰਵਰੀ ਨੂੰ ਪੈਣਗੀਆਂ ਵੋਟਾਂ
ਪੰਜਾਬ ‘ਚ ਵਿਧਾਨ ਸਭਾ ਵੋਟਿੰਗ ਦੀ ਤਰੀਕ ਤਬਦੀਲ ਹੋ ਗਈ ਹੈ। ਪੰਜਾਬ ‘ਚ ਹੁਣ 14 ਦੀ ਥਾਂ 20 ਫਰਵਰੀ ਨੂੰ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਇਹ ਵੋਟਿੰਗ 14 ਫਰਵਰੀ ਨੂੰ ਹੋਣੀ ਸੀ ਪਰ ਹੁਣ ਇਹ 20 ਫਰਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਲਗਭਗ ਸਾਰੀਆਂ ਪਾਰਟੀਆਂ ਨੇ ਸੰਤ ਰਵਿਦਾਸ ਦੀ ਜਯੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇੱਕੋ ਪੜਾਅ ‘ਚ ਹੋਣ ਵਾਲੀਆਂ ਵੋਟਾਂ ਨੂੰ ਕੁਝ ਦਿਨਾਂ ਲਈ ਪਾਊਣ ਲਈ ਬੇਨਤੀ ਕੀਤੀ ਸੀ।
ਪਾਰਟੀਆਂ ਨੇ ਕਿਹਾ ਕਿ ਸੰਤ ਰਵਿਦਾਸ ਦੀ ਜਯੰਤੀ ‘ਤੇ ਸੂਬੇ ਦੇ ਦਲਿਤ ਭਾਈਚਾਰੇ ਦੇ ਕਈ ਲੋਕ ਵਾਰਾਨਸੀ ਜਾਣਗੇ। ਰਵਿਦਾਸ ਜੈਅੰਤੀ 16 ਫਰਵਰੀ ਨੂੰ ਹੈ। ਕਾਂਗਰਸ ਤੋਂ ਇਲਾਵਾ ਭਾਜਪਾ ਨੇ ਵੀ ਚੋਣ ਕਮਿਸ਼ਨ ਨੂੰ ਮਤਦਾਨ ਦੀ ਮਿਤੀ ਤਬਦੀਲ ਕਰਨ ਦੀ ਬੇਨਤੀ ਕੀਤੀ ਸੀ, ਜਿਸ ‘ਤੇ ਕਮਿਸ਼ਨ ਨੇ ਸੋਮਵਾਰ ਨੂੰ ਫੈਸਲਾ ਲਿਆ। ਇਸ ਮਾਮਲੇ ਵਿੱਚ ਸਾਰੇ ਤੱਥਾਂ ਅਤੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਹੁਣ ਕਮਿਸ਼ਨ ਨੇ ਮੁੜ ਸਮਾਂ-ਤਹਿ ਕਰਨ ਦਾ ਫੈਸਲਾ ਕੀਤਾ ਹੈ। ਹੁਣ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 20 ਫਰਵਰੀ ਨੂੰ ਇੱਕੋ ਪੜਾਅ ਵਿੱਚ ਹੋਣਗੀਆਂ।