Connect with us

Corona Virus

ਕੋਵਿਡ-19 ਵਿਰੁੱਧ ਜੰਗ: ਸੂਬੇ ਦੀਆਂ ਸਾਰੀਆਂ ਜੇਲ੍ਹਾ ਵਿੱਚ ਸੈਨੇਟਾਈਜੇਸ਼ਨ ਦੇ ਦੋ ਗੇੜ ਮੁਕੰਮਲ : ਬ੍ਰਹਮ ਮਹਿੰਦਰਾ

Published

on

ਚੰਡੀਗੜ੍ਹ, 20 ਅਪ੍ਰੈਲ :
ਸਥਾਨਕ ਸਰਕਾਰਾਂ ਕੋਵਿਡ -19 ਵਿਰੁੱਧ ਜੰਗ ਵਿੱਚ ਮੁਹਰਲੀ ਕਤਾਰ ਵਿੱਚ ਖੜ ਕੇ ਕੰਮ ਕਰ ਰਹੀਆਂ ਹਨ। ਵਿਭਾਗ ਵੱਲੋਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਆਪਣੀਆਂ ਮੁੱਖ ਗਤੀਵਿਧੀਆਂ ਤੋਂ ਇਲਾਵਾ ਸੂਬੇ ਭਰ ਦੀਆਂ ਵੱਡੀਆਂ ਜੇਲ੍ਹਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਜੇਲ੍ਹਾਂ ਨੂੰ ਕੋਰੋਨਾਵਾਇਰਸ ਦੇ ਫੈਲਾਅ ਲਈ ਅਤਿ ਸੰਵੇਦਨਸ਼ੀਲ ਥਾਂ ਮੰਨਿਆ ਗਿਆ ਹੈ ਕਿਉਂਕਿ ਕੈਦੀਆਂ ਨੂੰ ਇੱਕ ਦੂਜੇ ਦੇ ਨਾਲ ਲੱਗਦੀ ਬੰਦ ਜੇਲ ਵਿੱਚ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੇਲ੍ਹਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸਥਾਨਕ ਸਰਕਾਰਾਂ ਵਿਭਾਗ ਨੂੰ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਮਾਰਚ ਦੇ ਪਹਿਲੇ ਹਫ਼ਤੇ ਜੇਲ੍ਹਾਂ ਦੀ ਸਨੈਟਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਹੁਣ ਤੱਕ ਸਾਰੀਆਂ ਜੇਲ੍ਹਾਂ ਵਿੱਚ ਸੈਨੇਟਾਈਜੇਸ਼ਨ ਦੇ ਦੋ ਗੇੜ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਜ ਜੇਲ ਵਿਭਾਗ ਨਾਲ ਮਿਲ ਕੇ ਕੀਤਾ ਜਾ ਰਿਹਾ ਹੈ।
ਮੰਤਰੀ ਨੇ ਦੱਸਿਆ ਕਿ ਗੁਰਦਾਸਪੁਰ (ਕੇਂਦਰੀ ਜੇਲ), ਪਠਾਨਕੋਟ, ਅੰਮ੍ਰਿਤਸਰ (ਕੇਂਦਰੀ ਜੇਲ), ਕਪੂਰਥਲਾ, ਲੁਧਿਆਣਾ (ਕੇਂਦਰੀ ਜੇਲ), ਪਟਿਆਲਾ (ਕੇਂਦਰੀ ਜੇਲ), ਨਾਭਾ, ਸੰਗਰੂਰ, ਬਰਨਾਲਾ, ਫਰੀਦਕੋਟ, ਫਿਰੋਜ਼ਪੁਰ (ਕੇਂਦਰੀ ਜੇਲ) ਬਠਿੰਡਾ (ਕੇਂਦਰੀ ਜੇਲ), ਹੁਸ਼ਿਆਰਪੁਰ, ਰੋਪੜ ਅਤੇ ਪੱਟੀ ਸਥਿਤ ਜੇਲ੍ਹਾਂ ਨੂੰ ਸੈਨੀਟਾਈਜ਼ ਕੀਤਾ ਗਿਆ ਹੈ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ‘ਤੇ ਜੇਲ੍ਹਾਂ ‘ਚ ਜਾ ਕੇ ਸਥਿਤੀ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਜੇਲ੍ਹਾਂ ਤੋਂ ਕੋਈ ਹੋਰ ਬੇਨਤੀ ਮਿਲਦੀ ਹੈ ਤਾਂ ਸੈਨੀਟਾਈਜੇਸ਼ਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ।
ਬ੍ਰਹਮ ਮਹਿੰਦਰਾ ਨੇ ਕਿਹਾ ਕਿ ਹੋਰ ਮਹੱਤਵਪੂਰਣ ਸੈਨੇਟਾਈਜੇਸ਼ਨ ਮੁਹਿੰਮ ਜੋ ਇਸ ਸਮੇਂ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ, ਉਹ ਕਣਕ ਦੀ ਖਰੀਦ ਲਈ ਸੂਬੇ ਵਿਚ ਸਥਾਪਤ ਖਰੀਦ ਮੰਡੀਆਂ ਦੀ ਮੁਕੰਮਲ ਸੈਨੇਟਾਈਜੇਸ਼ਨ ਕਰਨਾ ਹੈ। ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਆਉਣ ਤੋਂ ਰੋਕਣ ਲਈ ਭਾਵੇਂ ਮੌਜੂਦਾ ਸਮੇਂ ਪੂਰੇ ਸੂਬੇ ਵਿਚ ਕਰਫਿਊ ਲੱਗਿਆ ਹੋਇਆ ਹੈ ਪਰ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਵਿੱਚ ਲਿਆਉਣ ਲਈ ਪਾਬੰਦੀਆਂ ਵਿੱਚ ਕੁਝ ਛੋਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਵਿੱਚ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿਰਧਾਰਤ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਮੰਡੀਆਂ ਦੀ ਸੈਨੇਟਾਈਜੇਸ਼ਨ ਨੂੰ ਯਕੀਨੀ ਬਣਾਉਆ ਜਾਵੇ ਤਾਂ ਜੋ ਮਾਰੂ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਕਈ ਹੋਰ ਗਤੀਵਿਧੀਆਂ ਵੀ ਨਾਲ ਨਾਲ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਸਾਫ਼-ਸਫ਼ਾਈ, ਕੂੜਾ ਚੁੱਕਣ, ਰੋਗਾਣੂ-ਨਾਸ਼ਕਾਂ ਦਾ ਛਿੜਕਾਅ ਕਰਨ ਦੀਆਂ ਲਾਜ਼ਮੀ ਗਤੀਵਿਧੀਆਂ ਤੋਂ ਇਲਾਵਾ ਵਿਭਾਗ ਲੋੜਵੰਦ ਲੋਕਾਂ ਨੂੰ ਪੱਕਿਆ ਹੋਇਆ ਭੋਜਨ ਅਤੇ ਸੁੱਕਾ ਰਾਸ਼ਨ ਘਰ ਘਰ ਪਹੁੰਚਾ ਰਿਹਾ ਹੈ।

Continue Reading
Click to comment

Leave a Reply

Your email address will not be published. Required fields are marked *