Connect with us

Punjab

ਜਲ ਸਪਲਾਈ ਕਾਮਿਆਂ ਨੇ ਵਿਭਾਗੀ ਕੰਮਾਂ ਦਾ ਮੁਕੰਮਲ ਬਾਈਕਾਟ ਕਰ ਕੀਤਾ ਇਹ ਵੱਡਾ ਐਲਾਨ

Published

on

water supply

ਚੰਡੀਗੜ੍ਹ : ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪਿਛਲੇ ਦੋ ਦਿਨਾਂ ਤੋਂ ਜਲ ਸਪਲਾਈ ਵਿਭਾਗ ਦੇ ਉਪ ਮੰਡਲ ਦਫਤਰ ਅੱਗੇ ਕੀਤਾ ਰੋਸ਼ ਪ੍ਰਦਰਸ਼ਨ ਕੀਤਾ ਗਿਆ ,ਜਲ ਸਪਲਾਈ ਕਾਮਿਆਂ ਨੇ ਦੋ ਦਿਨ ਸਮੂਹਿਕ ਛੁੱਟੀ ਲੈ ਕੇ 48 ਘੰਟੇ ਵਿਭਾਗੀ ਕੰਮਾਂ ਦਾ ਮੁਕੰਮਲ ਬਾਈਕਾਟ ਕੀਤਾ ਸੀ ਅਤੇ ਅੱਜ ਆਪਣੇ ਪਰਿਵਾਰਾਂ ਨਾਲ ਦਫਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰ  ਪੰਜਾਬ ਸਰਕਾਰ ਦੀਆਂ ਲੋਕ ਅਤੇ ਠੇਕਾ ਮੁਲਾਜਮ ਵਿਰੋਧੀਆਂ ਨੀਤੀਆਂ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ।

ਬਟਾਲਾ ਵਿਖੇ ਇਹਨਾਂ ਮੁਲਾਜਿਮਾ ਵਲੋਂ ਆਪਣੇ ਪਰਿਵਾਰਾਂ ਨਾਲ ਜਲ ਸਪਲਾਈ ਵਿਭਾਗ ਦੇ ਉਪ ਮੰਡਲ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ ਉਥੇ ਹੀ ਧਰਨੇ ਤੇ ਬੈਠੇ ਇਹਨਾਂ ਲੋਕਾਂ ਦਾ ਕਹਿਣਾ ਸੀ ਕਿ ਜਲ ਸਪਲਾਈ ਵਿਭਾਗ ’ਚ ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਆਊਟਸੋਰਸਿੰਗ ਤਹਿਤ ਪੇਂਡੂ ਜਲ ਘਰਾਂ ਅਤੇ ਦਫਤਰਾਂ ’ਚ ਵੱਖ ਵੱਖ ਰੈਗੂਲਰ ਪੋਸਟਾਂ ’ਤੇ ਸੇਵਾਵਾਂ ਦੇ ਰਹੇ  ਕੰਟਰੈਕਟ ਵਰਕਰਾਂ ਨੂੰ ਸਬੰਧਤ ਵਿਭਾਗ ’ਚ ਮਰਜ ਕਰਕੇ ਰੈਗੂਲਰ ਕਰਨ ਦੀ ਮੰਗ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਚੱਲ ਰਿਹਾ ਹੈ ਪਰ ਤ੍ਰਾਂਸਦੀ ਇਹ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਠੇਕਾ ਵਰਕਰਾਂ ਦੀਆਂ ਜਾਇਜ ਤੇ ਹੱਕੀ ਮੰਗਾਂ ਦਾ ਹੱਲ ਕਰਨ ਲਈ ਅਣਦੇਖੀ ਕਰ ਰਹੀ ਹੈ ਉਥੇ ਹੀ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਬੁਨਿਆਦੀ ਅਤੇ ਮੁੱਢਲੀ ਸਹੂਲਤ ਦੇਣ ਵਾਲੇ ਪੇਂਡੂ ਜਲ ਸਪਲਾਈ ਸਕੀਮਾਂ ਦਾ ਪ੍ਰਬੰਧ ਨੂੰ  ਨਿੱਜੀਕਰਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਜਿਥੇ ਲੋਕਾਂ ਨੂੰ ਪੀਣ ਵਾਲਾ ਪਾਣੀ ਮਹਿੰਗੇ ਰੇਟ ’ਤੇ ਮਿਲੇਗਾ, ਉਥੇ ਹੀ ਠੇਕਾ ਵਰਕਰ ਬੇਰੁਜ਼ਗਾਰ ਹੋ ਜਾਣਗੇ।

ਜਿਸਦੇ ਵਿਰੁੱਧ ਵਿਚ ਸਮੁੱਚੇ ਪੰਜਾਬ ਦੇ ਜਲ ਸਪਲਾਈ ਕਾਮਿਆਂ ਵਲੋਂ 3 -4 ਅਗਸਤ ਨੂੰ 48 ਘੰਟੇ ਸਮੂਹਿਕ ਛੁੱਟੀ ਲੈ ਕੇ ਵਿਭਾਗੀ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਉਥੇ ਹੀ ਇਹਨਾਂ ਕੰਟਰੈਕਟ ਵਰਕਰਾਂ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਉਦੋਂ ਤਕ ਸੰਗਰਸ਼ ਜਾਰੀ ਰਹੇਗਾ ਜਦ ਤਕ ਸਰਕਾਰ ਕੱਚੇ ਕਾਮਿਆਂ ਨੂੰ ਪੱਕੇ ਨਹੀਂ ਕਰਦੀ |