Uncategorized
ਕਾਦੀਆ ਚ ਨਸ਼ਾ ਨਹੀਂ ਵਿਕਣ ਦਿਆਂਗੇ – ਪ੍ਰਤਾਪ ਸਿੰਘ ਬਾਜਵਾ

ਕਾਦੀਆਂ ਤੋਂ ਵਿਧਾਨ ਸਭਾ ਚੋਣਾਂ ਦੀ ਜਿੱਤ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਾਦੀਆਂ ਵਾਸੀਆਂ ਦਾ ਡੋਰ ਟੂ ਡੋਰ ਜਾ ਕੇ ਧੰਨਵਾਦ ਕੀਤਾ ਗਿਆ ਉਨ੍ਹਾਂ ਦਾ ਬੇਟਾ ਉਨ੍ਹਾਂ ਦੀ ਪਤਨੀ ਚਰਨਜੀਤ ਕੋਰ ਬਾਜਵਾ ਅਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਨਾਲ ਸਨ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੋ ਮੈਂ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਪੂਰੀ ਈਮਾਨਦਾਰੀ ਨਾਲ ਨਿਭਾਵਾਂਗਾ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਦੀਆਂ ਵਿਚ ਗੁੰਡਾਗਰਦੀ ਅਤੇ ਨਸ਼ੇ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾਵੇਗਾ ਇਸ ਮੌਕੇ ਸ਼ਹਿਰ ਵਾਸੀਆਂ ਵੱਲੋਂ ਪ੍ਰਤਾਪ ਸਿੰਘ ਬਾਜਵਾ ਅਤੇ ਉਨ੍ਹਾਂ ਦੀ ਪਤਨੀ ਨੂੰ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਮਠਿਆਈਆਂ ਵੰਡ ਕੇ ਭੰਗਡ਼ੇ ਪਾ ਕੇ ਉਨ੍ਹਾਂ ਦੀ ਜਿੱਤ ਦੀ ਖ਼ੁਸ਼ੀ ਮਨਾਈ |