Punjab
ਪੰਜਾਬ ‘ਚ ਮੀਂਹ ਕਾਰਨ ਬਦਲਿਆ ਮੌਸਮ,ਗੜ੍ਹੇਮਾਰੀ ਕਾਰਨ ਮਹਿਸੂਸ ਹੋ ਰਹੀ ਹਲਕੀ ਠੰਢ
2 ਫਰਵਰੀ 2024: ਵੈਸਟਰਨ ਡਿਸਟਰਬੈਂਸ ਕਾਰਨ ਦੋ ਦਿਨਾਂ ਤੋਂ ਬਰਫਬਾਰੀ, ਮੀਂਹ ਅਤੇ ਗੜੇਮਾਰੀ ਤੋਂ ਬਾਅਦ ਮੌਸਮ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ,,, ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ ‘ਚ ਅੱਜ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਏ,ਆਈਐਮਡੀ ਦੇ ਮੁਤਾਬਕ ਅੱਜ ਅਤੇ ਭਲਕੇ ਸਵੇਰੇ ਪੰਜਾਬ, ਹਰਿਆਣਾ-ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਏ,ਇਸ ਦੇ ਨਾਲ ਹੀ ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ ਇਸ ਸਾਲ ਜਨਵਰੀ ਵਿੱਚ ਸਿਰਫ਼ 1.2 ਮਿਲੀਮੀਟਰ ਮੀਂਹ ਹੀ ਪਿਆ, ਜੋ ਆਮ ਨਾਲੋਂ 94 ਫੀਸਦੀ ਘੱਟ ਏ,ਪੰਜਾਬ ਵਿੱਚ 17 ਸਾਲਾਂ ਵਿੱਚ ਪਹਿਲੀ ਵਾਰ ਜਨਵਰੀ ਵਿੱਚ ਇੰਨੀ ਘੱਟ ਬਾਰਿਸ਼ ਹੋਈ,,, ਉਧਰ ਪੀਏਯੂ ਦੇ ਮੌਸਮ ਵਿਭਾਗ ਦੇ ਮੁਖੀ ਡਾ: ਪਵਨੀਤ ਕਿੰਗਰਾ ਨੇ ਦੱਸਿਆ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਬਦਲਬਾੀ ਦੇ ਨਾਲ ਹਲਕੇ ਮੀਂਹ ਪੈਣ ਦੀ ਸੰਭਾਵਨਾ ਏ, ਇਸ ਦੇ ਨਾਲ ਹੀ ਕਣਕ ਸਮੇਤ ਸਾਰੀਆਂ ਫਸਲਾਂ ਨੂੰ ਮੀਂਹ ਦਾ ਫਾਇਦਾ ਹੋਵੇਗਾ, ਜਦਕਿ ਹੁਣ ਧੁੰਦ ਦੀ ਸੰਭਾਵਨਾ ਵੀ ਖਤਮ ਹੋ ਜਾਵੇਗੀ|