Uttarpradesh
UP ‘ਚ ਬਦਲਿਆ ਮੌਸਮ , ਤਾਪਮਾਨ ਡਿੱਗਿਆ, ਅੱਜ ਵੀ ਤੇਜ਼ ਹਵਾਵਾਂ ਚੱਲਣਗੀਆਂ
UP Weather : ਉੱਤਰ ਪ੍ਰਦੇਸ਼ ਵਿੱਚ ਵਧਦੇ ਤਾਪਮਾਨ ਦੇ ਵਿਚਕਾਰ ਮੌਸਮ ਵਿਚ ਇਕ ਵਾਰ ਫਿਰ ਤੋਂ ਬਦਲਾਅ ਦੇਖਣ ਨੂੰ ਮਿਲਿਆ ਹੈ| ਕੱਲ੍ਹ ਯਾਨੀ ਬੁੱਧਵਾਰ ਨੂੰ ਸੂਬੇ ਦੇ ਕਈ ਹਿੱਸਿਆਂ ‘ਚ ਮੀਂਹ ਅਤੇ ਤੂਫਾਨ ਆਇਆ ਸੀ ‘ਤੇ ਜਿਸ ਕਾਰਨ ਮੌਸਮ ‘ਚ ਬਦਲਾਅ ਆ ਗਿਆ ਹੈ । ਮੀਂਹ ਅਤੇ ਠੰਡੀਆਂ ਹਵਾਵਾਂ ਕਾਰਨ ਲੋਕਾਂ ਨੇ ਇੱਕ ਵਾਰ ਫਿਰ ਠੰਡ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਸੂਬੇ ਵਿੱਚ ਠੰਢੀਆਂ ਹਵਾਵਾਂ ਚੱਲਣਗੀਆਂ ਅਤੇ 30 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ 23 ਮਾਰਚ ਨੂੰ ਮੌਸਮ ਮੁੜ ਬਦਲ ਜਾਵੇਗਾ ਅਤੇ ਕਈ ਇਲਾਕਿਆਂ ‘ਚ ਮੀਂਹ ਪਵੇਗਾ।
ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਪੱਛਮੀ ਗੜਬੜੀ ਕਾਰਨ ਪੂਰਬੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ । ਪੂਰਬੀ ਉੱਤਰ ਪ੍ਰਦੇਸ਼ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦਰਜ ਕੀਤੀਆਂ ਗਈਆਂ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਿਕ ਅੱਜ ਰਾਜਧਾਨੀ ਲਖਨਊ ਸਮੇਤ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਤੋਂ ਬਾਅਦ 23 ਮਾਰਚ ਨੂੰ ਮੌਸਮ ਮੁੜ ਬਦਲ ਜਾਵੇਗਾ ਅਤੇ ਸੂਬੇ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਲਖਨਊ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਰਹੇਗਾ। ਇਸ ਦੇ ਨਾਲ ਹੀ ਬਾਰਾਬੰਕੀ, ਹਰਦੋਈ, ਕਾਨਪੁਰ ਸ਼ਹਿਰ, ਕਾਨਪੁਰ ਦੇਹਤ, ਲਖੀਮਪੁਰ ਖੇੜੀ, ਗੋਰਖਪੁਰ ਅਤੇ ਵਾਰਾਣਸੀ, ਬਲੀਆ ਚੁਰਕ, ਬਹਿਰਾਇਚ ਅਤੇ ਪ੍ਰਯਾਗਰਾਜ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਤੋਂ 15 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।