Connect with us

Punjab

ਪੰਜਾਬ ਵਿੱਚ ਬਦਲਿਆ ਮੌਸਮ, ਚੱਲੀਆਂ ਠੰਢੀਆਂ ਹਵਾਵਾਂ

Published

on

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਤਿੱਖੀ ਗਰਮੀ ਦਰਮਿਆਨ ਅੱਜ ਮੌਸਮ ਨੇ ਅਚਾਨਕ ਕਰਵਟ ਲੈ ਲਈ। ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨ੍ਹੇਰੀ ਚੱਲਦੀ ਰਹੀ, ਜਦਕਿ ਕੁਝ ਥਾਵਾਂ ‘ਤੇ ਹਲਕਾ ਤੋਂ ਦਰਮਿਆਨਾ ਮੀਂਹ ਵੀ ਦਰਜ ਕੀਤਾ ਗਿਆ। ਮੌਸਮ ਦੇ ਇਸ ਬਦਲਾਅ ਨਾਲ ਲੋਕਾਂ ਨੂੰ ਚਿਲਚਿਲਾਤੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਉੱਤਰੀ ਅਤੇ ਸਰਹੱਦੀ ਇਲਾਕਿਆਂ ਵਿੱਚ ਧੂੜ ਭਰੀਆਂ ਆੰਧੀਆਂ, ਗੱਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਪਹਿਲਾਂ ਹੀ ਜਤਾਈ ਗਈ ਸੀ। ਅੱਜ ਸਵੇਰੇ ਕਈ ਥਾਵਾਂ ‘ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ, ਜਿਸ ਕਾਰਨ ਲੋਕਾਂ ਨੂੰ ਦਿਨ ਚੜ੍ਹਦੇ ਹੀ ਮੌਸਮ ਵਿੱਚ ਵੱਡਾ ਬਦਲਾਅ ਮਹਿਸੂਸ ਹੋਇਆ।

ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ ਅਤੇ ਕਪੂਰਥਲਾ ਸਮੇਤ ਕਈ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਦੀਆਂ ਖ਼ਬਰਾਂ ਮਿਲੀਆਂ ਹਨ। ਕਈ ਥਾਵਾਂ ‘ਤੇ ਆਸਮਾਨ ‘ਚ ਘਣੇ ਬੱਦਲ ਛਾਏ ਰਹੇ, ਜਿਸ ਨਾਲ ਤਾਪਮਾਨ ਵਿੱਚ ਵੀ ਕਮੀ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਬਾਰਿਸ਼ ਅਤੇ ਗੱਜ-ਚਮਕ ਦੀ ਸੰਭਾਵਨਾ ਜਤਾਈ ਸੀ।

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਗਿਆ ਸੀ। ਬਠਿੰਡਾ, ਲੁਧਿਆਣਾ, ਮਾਨਸਾ ਅਤੇ ਸੰਗਰੂਰ ਵਰਗੇ ਇਲਾਕਿਆਂ ਵਿੱਚ ਭਾਰੀ ਗਰਮੀ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਸੀ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਹੀਟਵੇਵ ਅਤੇ ਸੀਵਿਅਰ ਹੀਟਵੇਵ ਦਾ ਅਲਰਟ ਵੀ ਜਾਰੀ ਕੀਤਾ ਹੋਇਆ ਹੈ।