Punjab
Weather News : ਪੰਜਾਬ ‘ਚ ਫਿਰ ਵਧੇਗੀ ਠੰਡ, ਤੂਫਾਨ ਤੇ ਭਾਰੀ ਮੀਂਹ, ਅਲਰਟ ਜਾਰੀ

ਅਗਲੇ 72 ਘੰਟਿਆਂ ‘ਚ ਪੰਜਾਬ ‘ਚ ਮੌਸਮ ‘ਚ ਬਦਲਾਅ ਹੋਵੇਗਾ। ਇਸ ਸਬੰਧੀ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਇਕ ਹੋਰ ਪੱਛਮੀ ਗੜਬੜ 10 ਮਾਰਚ ਨੂੰ ਪੱਛਮੀ ਹਿਮਾਲੀਅਨ ਖੇਤਰ ਨਾਲ ਟਕਰਾਉਣ ਜਾ ਰਹੀ ਹੈ।
ਅੱਜ ਦੇ ਲਈ ਮੌਸਮ ਸਬੰਧੀ ਕੋਈ ਅਲਰਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਹੈ ਦਿਨ ਵਿਚ ਮੌਸਮ ਸਹੀ ਰਹੇਗਾ। ਅੱਜ ਰਾਤ ਤੋਂ ਮੌਸਮ ‘ਕ ਬਦਲਾਅ ਹੋਵੇਗਾ ਮੌਸਮ ਵਿਭਾਗ ਨੇ 11 ਮਾਰਚ ਨੂੰ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ਤੇ 13 ਮਾਰਚ ਨੂੰ 23 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ।
ਪੱਛਮੀ ਗੜਬੜੀ ਕਾਰਨ 10 ਤੋਂ 12 ਮਾਰਚ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ ‘ਚ ਫਿਰ ਤੋਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਦਿਨ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਪਟਿਆਲਾ ਜ਼ਿਲ੍ਹੇ ਵਿੱਚ ਦਿਨ ਦਾ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਲੁਧਿਆਣਾ ਵਿੱਚ ਦਿਨ ਦਾ ਤਾਪਮਾਨ 23 ਡਿਗਰੀ, ਪਠਾਨਕੋਟ ਵਿੱਚ 25.6 ਡਿਗਰੀ ਅਤੇ ਫਰੀਦਕੋਟ ਵਿੱਚ 23.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ |
ਮੌਸਮ ਵਿਭਾਗ ਅਨੁਸਾਰ ਹਿਮਾਚਲ, ਉੱਤਰਾਖੰਡ ਵਿੱਚ ਬਰਫ਼ਬਾਰੀ ਅਤੇ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 60 ਘੰਟਿਆਂ ਦੇ ਅੰਦਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਤੇਜ਼ ਤੂਫ਼ਾਨ ਅਤੇ ਮੀਂਹ ਦੇ ਨਾਲ ਭਾਰੀ ਬਰਫ਼ਬਾਰੀ ਹੋਵੇਗੀ। ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਅਤੇ ਲੋਕਾਂ ਨੂੰ ਮੁੜ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ।