Punjab
WEATHER: ਪੰਜਾਬ ਨੂੰ ਭਿਆਨਕ ਗਰਮੀ ਤੋਂ ਮਿਲੀ ਰਾਹਤ, ਯੈਲੋ ਅਲਰਟ ਜਾਰੀ

ਸੂਬੇ ਦੇ ਕਈ ਇਲਾਕਿਆਂ ‘ਚ ਮੀਂਹ ਅਤੇ ਧੂੜ ਭਰੀ ਹਨੇਰੀ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੰਗਲਵਾਰ ਨੂੰ ਤੇਜ਼ ਧੁੱਪ ਅਤੇ ਗਰਮੀ ਦੇ ਕਹਿਰ ਕਾਰਨ ਸੂਬੇ ਦੇ ਕਈ ਸਥਾਨਾਂ ‘ਤੇ ਲੋਕ ਗਰਮੀ ਤੋਂ ਪ੍ਰੇਸ਼ਾਨ ਦੇਖੇ ਗਏ, ਜਦਕਿ ਕਈ ਥਾਵਾਂ ‘ਤੇ ਬੱਦਲ ਛਾਏ ਰਹੇ ਅਤੇ ਹਲਕੀ ਬਾਰਿਸ਼ ਦੇ ਨਾਲ-ਨਾਲ ਗੜੇਮਾਰੀ ਵੀ ਹੋਈ। ਇਸ ਤੋਂ ਇਲਾਵਾ ਕਈ ਇਲਾਕਿਆਂ ਵਿੱਚ ਧੂੜ ਭਰੀ ਹਨੇਰੀ ਨੇ ਲੋਕਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ।
ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਤੂਫ਼ਾਨ ਆਉਣ ਦੀ ਸੰਭਾਵਨਾ ਜਤਾਈ ਹੈ ਅਤੇ ਸੂਬੇ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ।