Connect with us

Punjab

ਮੌਸਮ ਨੂੰ ਲੈ ਕੇ ਆਈ ਖ਼ਬਰ, 21 ਤੋਂ 24 ਜੁਲਾਈ ਤੱਕ ਕੀਤਾ ਅਲਰਟ ਜਾਰੀ

Published

on

weather department

ਚੰਡੀਗੜ੍ਹ 21 ਜੁਲਾਈ 2023: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 21 ਤੋਂ 24 ਜੁਲਾਈ ਤੱਕ ਮੀਂਹ ਪੈਣ ਦਾ ਅਲਰਟ ਕਰ ਦਿੱਤਾ ਹੈ। ਓਥੇ ਹੀ ਮੌਸਮ ਵਿਭਾਗ ਵਲੋਂ ਦੱਸਿਆ ਜਾ ਰਿਹਾ ਹੈ ਕਿ 21 ਅਤੇ 22 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨੀ ਯਾਨੀ ਕਿ ਕੱਲ੍ਹ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 28.6 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਮੌਸਮ ਵਿਭਾਗ ਦੀ ਲੰਬੀ ਭਵਿੱਖਬਾਣੀ ਨੂੰ ਦੇਖਦੇ ਹੋਏ 24 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਹਿਲੀ ਜੂਨ ਤੋਂ ਹੁਣ ਤੱਕ ਕੁੱਲ 734.1 ਮਿਲੀਮੀਟਰ ਮੀਂਹ ਪੈ ਚੁੱਕਾ ਹੈ। ਇਸ ਮੌਸਮੀ ਬਰਸਾਤ 126 ਫੀਸਦੀ ਤੋਂ ਵੱਧ ਦਰਜ ਕੀਤੀ ਗਈ ਹੈ।

ਮੌਸਮ ਇਸ ਤਰ੍ਹਾਂ ਦਾ ਰਹੇਗਾ

ਸ਼ੁੱਕਰਵਾਰ ਨੂੰ ਬੱਦਲਵਾਈ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 37 ਅਤੇ ਘੱਟ ਤੋਂ ਘੱਟ 29 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਸ਼ਨੀਵਾਰ ਨੂੰ ਵੀ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਐਤਵਾਰ ਨੂੰ ਵੀ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟ ਤੋਂ ਘੱਟ 27 ਡਿਗਰੀ ਸੈਲਸੀਅਸ ਹੋ ਸਕਦਾ ਹੈ।