Punjab
Weather: ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ,ਪੰਜਾਬ ‘ਚ 9 ਜੁਲਾਈ ਤੱਕ ਕੀਤਾ ਅਲਰਟ ਜਾਰੀ

chandigarh 6 july 2023: ਪੰਜਾਬ ਦੇ ਵਿਚ ਇਸ ਵਾਰ ਸਾਵਣ ਮਹੀਨਾ ਸ਼ੁਰੂ ਹੁੰਦੇ ਹੀ ਲੋਕ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ ਦੱਸ ਦੇਈਏ ਕਿ ਕਾਫ਼ੀ ਦਿਨਾਂ ਤੋਂ ਲਗਾਤਾਰ ਕਈ ਸੂਬਿਆਂ ਦੇ ਵਿਚ ਮੀਹ ਪੈ ਰਿਹਾ ਹੈ ਓਥੇ ਹੀ ਮੀਹ ਦੇ ਨਾਲ ਨਾਲ ਠੰਢੀਆਂ ਤੇ ਤੇਜ਼ ਹਵਾਵਾਂ ਵੀ ਚੱਲ ਰਿਹਾ ਹੈ, ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪਿਆ। ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 9 ਜੁਲਾਈ ਤੱਕ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। 6 ਤੋਂ 9 ਜੁਲਾਈ ਦਰਮਿਆਨ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਵੇਗਾ।
ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ, ਬਰਾਲਾਚਾ ਅਤੇ ਸ਼ਿੰਕੁਲਾ ਸਮੇਤ ਉੱਚੀਆਂ ਚੋਟੀਆਂ ‘ਤੇ ਬਰਫਬਾਰੀ ਹੋਈ, ਜਦਕਿ ਲਾਹੌਲ ਘਾਟੀ ਸਮੇਤ ਮਨਾਲੀ ‘ਚ ਦਿਨ ਭਰ ਮੀਂਹ ਪੈਂਦਾ ਰਿਹਾ। ਇਸ ਦੇ ਨਾਲ ਹੀ ਮੀਂਹ ਨੇ ਵੀ ਕਈ ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ, ਜਿਸ ਕਾਰਨ ਕਈਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।