Uncategorized
ਇਨ੍ਹਾਂ ਸੂਬੀਆ ‘ਚ ਅਗਲੇ 24 ਘੰਟਿਆਂ ਦੌਰਾਨ ਮੌਸਮ ਖਰਾਬ ਹੋਣ ਦੀ ਸੰਭਾਵਨਾ
ਅਗਲੇ 24 ਘੰਟਿਆਂ ਦੌਰਾਨ ਦੇਸ਼ ਭਰ ’ਚ ਮੌਸਮ ਦਾ ਮਿਜਾਜ਼ ਇਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਦੇਸ਼ ਦੇ ਕਈ ਹਿੱਸਿਆਂ ’ਚ ਬਰਫ਼ਬਾਰੀ ਅਤੇ ਬਾਰਿਸ਼ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਇਸਦਾ ਅਸਰ ਆਸਪਾਸ ਦੇ ਖੇਤਰਾਂ ’ਚ ਦੇਖਣ ਨੂੰ ਮਿਲ ਸਕਦਾ ਹੈ। ਜਿਸ ਦੌਰਾਨ ਠੰਢ ਇਕ ਵਾਰ ਫਿਰ ਵਾਪਸ ਆ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ ਸਮੇਤ ਹੋਰ ਥਾਂਵਾਂ ’ਤੇ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਬਣੀ ਹੋਈ ਹੈ। ਸਕਾਈਮੇਟ ਵੈਦਰ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਆਂਧਰ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਕਈ ਇਲਾਕਿਆਂ ’ਚ ਹਲਕੀ ਤੋਂ ਮਾਧਿਅਮ ਬਾਰਿਸ਼ ਦੇ ਨਾਲ ਕੁਝ ਸਥਾਨਾਂ ’ਤੇ ਭਾਰੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।
ਜੰਮੂ-ਕਸ਼ਮੀਰ, ਗਿਲਗਿਤ ਬਾਲਤਿਸਤਾਨ, ਮੁਜ਼ਫਰਾਬਾਦ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ’ਚ ਹਲਕੀ ਤੋਂ ਮਾਧਿਅਮ ਬਾਰਿਸ਼ ਅਤੇ ਬਰਫ਼ਬਾਰੀ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸਤੋਂ ਪਹਿਲਾਂ ਦਿੱਲੀ ਅਤੇ ਪੰਜਾਬ ਦੇ ਕਈ ਹਿੱਸਿਆਂ ਅਤੇ ਹਰਿਆਣਾ ਤੇ ਉੱਤਰ ਪੱਛਮੀ ਰਾਸਸਥਾਨ ’ਚ ਅਲੱਗ-ਅਲੱਗ ਥਾਂਵਾਂ ’ਤੇ ਐਤਵਾਰ ਨੂੰ ਸੰਘਣੇ ਤੋਂ ਬੇਹੱਦ ਸੰਘਣਾ ਕੋਹਰਾ ਦੇਖਿਆ ਗਿਆ ਹੈ।