Punjab
Weather Update: ਮੌਸਮ ਵਿਭਾਗ ਮੁਤਾਬਿਕ 2 ਜੁਲਾਈ ਤੱਕ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ
ਲੁਧਿਆਣਾ 29 june 2023: ਤਾਪਮਾਨ ‘ਚ ਗਿਰਾਵਟ ਕਾਰਨ ਲੋਕਾਂ ਨੂੰ ਭਾਵੇਂ ਗਰਮੀ ਤੋਂ ਰਾਹਤ ਮਿਲੀ ਹੈ ਪਰ ਨਮੀ ਅਜੇ ਵੀ ਬਰਕਰਾਰ ਹੈ। ਮੌਸਮ ਵਿਭਾਗ ਅਨੁਸਾਰ 2 ਜੁਲਾਈ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪਿਛਲੇ 24 ਘੰਟਿਆਂ ਦੌਰਾਨ ਰੂਪਨਗਰ, ਅਮਲੋਹ, ਨੰਗਲ, ਖਰੜ, ਸ਼ਾਹਪੁਰ ਕੰਢੀ ਆਦਿ ਵਿੱਚ ਹਲਕੀ ਬਾਰਿਸ਼ ਹੋਈ ਹੈ। ਆਉਣ ਵਾਲੇ ਦਿਨਾਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਦੇ ਮੁਕਾਬਲੇ ਬੁੱਧਵਾਰ ਨੂੰ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 37.3 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।