Punjab
Weather Update: ਪੰਜਾਬ ‘ਚ ਬਰਫੀਲੀਆਂ ਹਵਾਵਾਂ ਕਾਰਨ ਫਿਰ ਬਦਲਿਆ ਮੌਸਮ, ਇਸ ਤਰੀਕ ਤੋਂ ਬਦਲੇਗਾ ਮੌਸਮ

ਪੰਜਾਬ ‘ਚ 1-2 ਦਿਨਾਂ ਤੋਂ ਲਗਾਤਾਰ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਠੰਢੀਆਂ ਹਵਾਵਾਂ ਚੱਲਣ ਕਾਰਨ ਰਾਤਾਂ ਵੀ ਠੰਢੀਆਂ ਹੋਣ ਲੱਗ ਪਈਆਂ ਹਨ, ਜਦੋਂ ਕਿ ਦਿਨ ਧੁੱਪ ਵਾਲਾ ਹੈ। ਇਸ ਤੋਂ ਪਹਿਲਾਂ ਲਗਾਤਾਰ ਧੁੱਪ ਨਿਕਲਣ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ ਅਤੇ ਦਿਨ ਵੇਲੇ ਵੀ ਗਰਮੀ ਮਹਿਸੂਸ ਹੁੰਦੀ ਰਹੀ ਹੈ।
ਮੌਸਮ ਵਿਗਿਆਨੀਆਂ ਮੁਤਾਬਕ 17 ਫਰਵਰੀ ਨੂੰ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਨਾਲ-ਨਾਲ ਗੁਆਂਢੀ ਰਾਜਾਂ ਵਿੱਚ ਵੀ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। 13 ਤੋਂ 15 ਫਰਵਰੀ ਦੌਰਾਨ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ।