Punjab
ਪੰਜਾਬ ‘ਚ ਫਿਰ ਬਦਲੇਗਾ ਮੌਸਮ !

PUNJAB WEATHER : ਪੰਜਾਬ ਦਾ ਮੌਸਮ ਫਿਰ ਤੋਂ ਬਦਲੇਗਾ।ਜੀ ਹਾਂ , ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਹੈ। ਇਹ ਮੀਂਹ ਤਿੰਨ ਦਿਨਾਂ ਲਈ ਦੱਸਿਆ ਹੈ , 18, 19 ਅਤੇ 20 ਅਪ੍ਰੈਲ ਨੀ ਮੀਂਹ ਪੈਣ ਦੀ ਸੰਭਾਵਨਾ ਜਾਰੀ ਕੀਤੀ ਹੈ। ਨਾਲ ਹੀ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਰਾਤ ਪੰਜਾਬ ਦੇ ਕਈ ਇਲਾਕਿਆਂ ਵਿਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚਲੀਆਂ ਤੇ ਮੀਂਹ ਵੀ ਪਿਆ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।ਮੌਸਮ ਵਿਭਾਗ ਅਨੁਸਾਰ 18 ਅਪ੍ਰੈਲ ਤੋਂ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ, ਜੋ ਅਗਲੇ ਦੋ ਦਿਨ ਜਾਰੀ ਰਹੇਗਾ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿਚ ਸੂਬੇ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 1.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।