Punjab
ਪੰਜਾਬ ‘ਚ ਬਦਲੇਗਾ ਮੌਸਮ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਜਾਰੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਹਲਕੀ ਤੋਂ ਦਰਮਿਆਨੀ ਬਾਰਿਸ਼ ਨਾਲ ਥੋੜੀ ਰਾਹਤ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ‘ਤੇ 19 ਤੋਂ 20 ਜੂਨ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ‘ਚ ਵੀ 19 ਤੋਂ 20 ਜੂਨ ਤੱਕ ਕੁਝ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।
IMD ਮੁਤਾਬਕ 19 ਤੋਂ 20 ਜੂਨ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਗਰਜ਼-ਤੂਫ਼ਾਨ, ਬਿਜਲੀ, 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਮੀਂਹ ਪੈ ਸਕਦਾ ਹੈ।
IMD ਨੇ ਅਗਲੇ 24 ਘੰਟਿਆਂ ਵਿਚ ਵੱਧੋ-ਵੱਧ ਤਾਪਮਾਨ ਵਿਚ ਥੋੜੀ ਬਹੁਤ ਕਮੀ ਦੇਖਣ ਨੂੰ ਮਿਲ ਸਕਦੀ ਹੈ। ਅਗਲੇ ਕੁੱਝ ਦਿਨਾਂ ਵਿਚ ਤਾਪਮਾਨ ਵਿਚ 2 ਤੋਂ 3 ਡਿਗਰੀ ਸੈਲਸੀਅਸ ਦੀ ਕਮੀ ਹੋ ਸਕਦੀ ਹੈ। 20 ਜੂਨ 2024 ਤੋਂ ਗਰਮੀ ਦੀ ਲਹਿਰ ਤੋਂ ਰਾਹਤ ਦੀ ਉਮੀਦ ਕੀਤੀ ਜਾ ਰਹੀ ਹੈ।
ਫਰੀਦਾਬਾਦ ਵਿੱਚ ਵੱਧ ਤੋਂ ਵੱਧ ਤਾਪਮਾਨ 45.2 ਡਿਗਰੀ, ਗੁਰੂਗ੍ਰਾਮ ਵਿੱਚ 44.1 ਡਿਗਰੀ, ਮਹਿੰਦਰਗੜ੍ਹ ਵਿੱਚ 43.5 ਡਿਗਰੀ ਅਤੇ ਹਿਸਾਰ ਵਿੱਚ 44.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।ਉੱਥੇ ਹੀ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦਾ ਸਮਰਾਲਾ ਵੀ 45.8 ਡਿਗਰੀ ਸੈਲਸੀਅਸ ਤਾਪਮਾਨ ਕਾਰਨ ਭਿਆਨਕ ਗਰਮੀ ਦੀ ਲਪੇਟ ‘ਚ ਰਿਹਾ, ਜਦਕਿ ਪਠਾਨਕੋਟ ‘ਚ ਤਾਪਮਾਨ 45.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਵੀ ਤਾਪਮਾਨ 45.4, 42.9, 43.8, 43 ਅਤੇ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।