Connect with us

WEATHER UPDATE

ਪੰਜਾਬ ‘ਚ ਜਲਦ ਬਦਲੇਗਾ ਮੌਸਮ, 22 ਤੋਂ 24 ਮਾਰਚ ਤੱਕ ਹੋਇਆ ਅਲਰਟ ਜਾਰੀ

Published

on

Punjab Weather News : ਕਈ ਦਿਨਾਂ ਤੋਂ ਦੇਸ਼ ਵਿੱਚ ਮੌਸਮ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ| ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਹੌਲੀ-ਹੌਲੀ ਗਰਮੀ ਵੱਧ ਰਹੀ ਹੈ। ਇਸ ਦੌਰਾਨ, ਮੌਸਮ ਵਿਭਾਗ (IMD ) ਨੇ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਸਵੇਰੇ ਅਚਾਨਕ ਮੌਸਮ ਬਦਲ ਗਿਆ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਕੱਲ੍ਹ ਰਾਤ ਤੋਂ ਹੀ ਸੰਘਣੇ ਬੱਦਲ ਛਾਏ ਹੋਏ ਹਨ। ਆਈਐਮਡੀ ਨੇ 22 ਅਤੇ 24 ਮਾਰਚ ਨੂੰ ਪੰਜਾਬ ਅਤੇ 24 ਮਾਰਚ ਨੂੰ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਨੇ 22 ਤੋਂ 24 ਮਾਰਚ ਦੌਰਾਨ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਜੰਮੂ-ਕਸ਼ਮੀਰ, ਲੱਦਾਖ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ 22 ਤੋਂ 24 ਮਾਰਚ ਦੌਰਾਨ ਹਲਕੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ 23 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਆਈਐਮਡੀ ਨੇ 22 ਅਤੇ 24 ਮਾਰਚ ਨੂੰ ਪੰਜਾਬ ਅਤੇ 24 ਮਾਰਚ ਨੂੰ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।