Connect with us

Punjab

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਆਉਣਗੇ ਪੰਜਾਬ

Published

on

ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਸਿਆਸਤ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜਾਬ ਦਾ ਦੌਰਾ ਕਰ ਸਕਦੀ ਹੈ। ਇਸ ਨੂੰ ਲੈ ਕੇ ਕਈ ਚਰਚਾਵਾਂ ਛਿੜ ਗਈਆਂ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 21 ਫਰਵਰੀ ਨੂੰ ਪੰਜਾਬ ਦਾ ਦੌਰਾ ਕਰ ਸਕਦੇ ਹਨ |ਦਿੱਲੀ ਦੇ ਸੀ.ਐਮ.ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਸੀ.ਐਮ ਭਗਵੰਤ ਮਾਨ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਮਮਲਾ ਬੈਨਰਜੀ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਵੀ ਚਰਚਾ ਕਰ ਸਕਦੀ ਹੈ।

ਸੂਤਰਾਂ ਮੁਤਾਬਕ 21 ਫਰਵਰੀ ਨੂੰ ਮਮਤਾ ਬੈਨਰਜੀ ਸਭ ਤੋਂ ਪਹਿਲਾਂ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਏ । ਇਸ ਤੋਂ ਬਾਅਦ ਉਹ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣਗੇ। ਉਨ੍ਹਾਂ ਦਾ ਇਹ ਦੌਰਾ ਲੋਕ ਸਭਾ ਚੋਣਾਂ ਅਤੇ ਕਿਸਾਨ ਅੰਦੋਲਨ ਦਰਮਿਆਨ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।