Connect with us

Life Style

ਪੰਜਾਬੀ ਲੋਕ ਬੋਲੀਆਂ ਦਾ ਕਿ ਹੈ ਮਹੱਤਵ, ਇਹ ਕਿਉ ਹੋ ਰਿਹਾ ਅਲੋਪ

Published

on

ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ,ਸਮਾਂ ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ,ਨਫ਼ਰਤ ਦੇ ਭਾਵ,ਮੇਲ-ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ।

12 Most Popular Punjabi Boliyan for Wedding Season

ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ।

Giddha – Lively Folk Dance of Punjab – Vasudhaiva Kutumbakam

ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ।

Giddha: Traditional Punjabi Folk Dance of Punjab | Utsavpedia

ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ – ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।

Giddha: Traditional Punjabi Folk Dance of Punjab | Utsavpedia

ਦੁਹਰੀਆਂ ਬੋਲੀਆਂ ਜਾਂ ਨਿੱਕੀਆਂ ਬੋਲੀਆਂ
ਦੁਹਰੀਆਂ ਬੋਲੀਆਂ ਨੂੰ ਗਾਉਣ ਲਈ ਕੁੜੀਆਂ ਦੋ ਟੋਲੀਆਂ ਬਣਾ ਲੈਂਦੀਆਂ ਹਨ,ਇੱਕ ਟੋਲੀ ਪਹਿਲੀ ਤੁਕ ਬੋਲਦੀ ਹੈ ਤੇ ਨਾਲ ਗਿੱਧਾ ਪਾਉਂਦੀ ਹੈ ਅਤੇ ਦੂਜੀ ਟੋਲੀ ਦੂਜੀ ਤੁਕ ਬੋਲਦੀ ਹੈ ਤੇ ਗਿੱਧਾ ਪਾਉਂਦੀਆਂ ਹਨ। ਪਰ ਨੱਚਿਆ ਨਹੀਂ ਜਾਂਦਾ ਇਨ੍ਹਾਂ ਛੋਟੀਆਂ ਬੋਲੀਆਂ ਨੂੰ ਗਾਉਣ ਲਈ ਕਿਉਂ ਕਿ ਕੁੜੀਆਂ ਦੇ ਦੋ ਗਰੁੱਪ ਚਾਹੀਦੇ ਹਨ,ਇਸ ਲਈ ਇੰਨ੍ਹਾਂ ਨੂੰ ਦੁਹਰੀਆਂ ਬੋਲੀਆਂ ਵੀ ਕਿਹਾ ਜਾਂਦਾ ਹੈ।

Giddha Folk Dance, History, Steps, Style, Origin & Information

ਇੰਨ੍ਹਾਂ ਦਾ ਅਸਰ ਸਿੱਧਾ, ਸਪਸ਼ਟ ਤੇ ਭਾਵਪੂਰਤ ਹੁੰਦਾ ਹੈ। ਇੰਨ੍ਹਾਂ ਬੋਲੀਆਂ ਦੁਆਰਾ ਪੰਜਾਬੀ ਨੱਢੇ ਨੱਢੀਆਂ ਬਿਨ੍ਹਾਂ ਕਿਸੇ ਸੰਕੋਚ ਦੇ ਆਪਣੇ ਦੱਬੇ ਭਾਵ ਪੇਸ਼ ਕਰਦੇ ਹਨ ਵੱਖ- ਵੱਖ ਖੁਸ਼ੀਆਂ ਦੇ ਮੌਕੇ, ਮੇਲਿਆਂ ਤਿਉਹਾਰਾਂ ਤੇ ਤੀਅਾਂ ‘ਤੇ ਇਹ ਬੋਲੀਆਂ ਪਾਈਆਂ ਜਾਂਦੀਆਂ ਹਨ