Punjab
ਦੇਖੋ ਪੰਜਾਬ ਦੇ ਕਿਸਾਨ ਕਿਸ ਤਰ੍ਹਾਂ ਦੀ ਦੀਵਾਲੀ ਮਨਾਉਣਗੇ ?
ਕਿਸਾਨਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਦੀਵਾਲੀ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਬਿਆਨ
ਕਿਸਾਨਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ
ਅੰਮ੍ਰਿਤਸਰ ਦੇ ਬੱਸ ਅੱਡੇ ਤੋਂ ਕਿਸਾਨਾਂ ਨੇ ਕੀਤੀ ਸ਼ੁਰੂਆਤ
ਬੱਸਾਂ ‘ਤੇ ਕਾਲੀਆਂ ਝੰਡੀਆਂ ਤੇ ਪੋਸਟਰ ਲਾ ਕੇ ਕੀਤੀ ਸ਼ੁਰੂਆਤ
12 ਨਵੰਬਰ,ਅੰਮ੍ਰਿਤਸਰ:(ਗੁਰਪ੍ਰੀਤ ਰਾਜਪੂਤ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਇੱਕ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ। ਜਿਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਪਹਿਲਾਂ ਦੁਸਹਿਰੇ ਦਾ ਤਿਉਹਾਰ ਵੀ ਸੜਕਾਂ ਤੇ ਬੈਠ ਕੇ ਮਨਾਇਆ ਗਿਆ ਤੇ ਦੁਸ਼ਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਮੋਦੀ ਅਡਾਨੀਆਂ ਤੇ ਅੰਬਾਨੀਆਂ ਦੇ ਪੁਤਲੇ ਫੂਕੇ ਗਏ ਸੀ ਤੇ ਹੁਣ ਕਿਸਾਨਾਂ ਨੇ ਦੀਵਾਲੀ ਦੇ ਤਿਉਹਾਰ ਨੂੰ ਕਾਲੀ ਦੀਵਾਲੀ ਦੇ ਰੂਪ ਚ ਮਨਾਉਣ ਦਾ ਐਲਾਨ ਕੀਤਾ ਹੈ। 
ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਬੱਸ ਅੱਡੇ ਤੇ ਬੱਸਾਂ ਉੱਪਰ ਕਾਲੀਆਂ ਝੰਡੀਆਂ ਤੇ ਕਾਲੀ ਦੀਵਾਲੀ ਦੇ ਪੋਸਟਰ ਲਗਾ ਇਸਦੀ ਸ਼ੁਰੂਆਤ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨ ਬਿੱਲਾਂ ਨੂੰ ਵਾਪਿਸ ਨਹੀਂ ਲੈਂਦੀ ਉਦੋਂ ਤੱਕ ਕਿਸਾਨ ਜਥੇਬੰਦੀਆਂ ਇਸੇ ਤਰ੍ਹਾਂ ਵਿਰੋਧ ਕਰਦੀਆਂ ਰਹਿਣਗੀਆਂ।
13 ਨਵੰਬਰ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਕਿਸਾਨਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੁਣ ਦੇਖਣਾ ਹੋਵੇਗਾ ਕਿ ਇਸ ਬੈਠਕ ‘ਚ ਵੀ ਕਿਸਾਨਾਂ ਨੂੰ ਨਿਰਾਸ਼ ਹੋ ਕਿ ਮੁੜਨਾ ਪਵੇਗਾ ਜਾਂ ਕਿਸਾਨਾਂ ਦੀ ਗੱਲ ਸੁਣੀ ਜਾਂਦੀ ਹੈ।
Continue Reading