Punjab
ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਵਿਦੇਸ਼ ਨਹੀਂ ਪੰਜਾਬ ‘ਚ ਹੀ ਰਹਿਣਗੇ ਨੌਜਵਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਅੱਜ ਸੰਗਰੂਰ ਵਿਖੇ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਹ ਪ੍ਰੋਗਰਾਮ ਸੰਗਰੂਰ ਦੀ ਲੱਡਾ ਕੋਠੀ ਵਿੱਚ ਅੱਜ ਕਰਵਾਇਆ ਗਿਆ ਸੀ |
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਤੇ ਇਮਾਨਦਾਰੀ ਤੇ ਤਨਦੇਹੀ ਨਾਲ ਨੌਕਰੀ ਕਰਨ ਲਈ ਪ੍ਰੇਰਿਤ ਕੀਤਾ। ਨਿਯੁਕਤੀ ਪੱਤਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੈ। ਹੁਣ ਜਿਸ ਤਰ੍ਹਾਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਜੇ ਪਹਿਲਾਂ ਸਮੇਂ ਤੋਂ ਹੀ ਨੌਕਰੀਆਂ ਦਿੱਤੀਆਂ ਜਾਂਦੀਆਂ ਤਾਂ ਲੱਖਾਂ ਨੌਜਵਾਨ ਵਿਦੇਸ਼ ਨਾ ਜਾਂਦੇ ਬਲਕਿ ਪੰਜਾਬ ਰਹਿਕੇ ਹੀ ਕੰਮ ਕਰਦੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਪੁੱਜੇ ਅਤੇ ਉਨ੍ਹਾਂ ਨੇ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ । ਇਹ ਪ੍ਰੋਗਰਾਮ ਸੰਗਰੂਰ ਦੀ ਲੱਡਾ ਕੋਠੀ ਵਿੱਚ ਕਰਵਾਇਆ ਗਿਆ ਸੀ| ਪ੍ਰੋਗਰਾਮ ਚੱਲਦੇ ਸਮੇਂ ਇੱਕ ਨੌਜਵਾਨ ਕੁੜੀ ਨੇ ਕਿਹਾ ਕਿ ਉਹ ਵਿਦੇਸ਼ ਜਾਣ ਵਾਲੀ ਸੀ ਪਰ ਹੁਣ ਉਹ ਪੰਜਾਬ ਵਿੱਚ ਹੀ ਰਹਿਕੇ ਸੇਵਾ ਕਰੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਤੇ ਇਮਾਨਦਾਰੀ ਤੇ ਤਨਦੇਹੀ ਨਾਲ ਨੌਕਰੀ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅਸੀਂ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੈ।