Punjab
ਕੌਣ ਹਨ IAS ਅਫ਼ਸਰ ਰਵੀ ਭਗਤ? ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਆਈ.ਏ.ਐੱਸ ਅਧਿਕਾਰੀ ਰਵੀ ਭਗਤ ਨੂੰ ਪੰਜਾਬ ਸਰਕਾਰ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਰਵੀ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਹੈ। ਪੰਜਾਬ ਸਰਕਾਰ ਨੇ ਬੀਤੇ ਦਿਨ ਯਾਨੀ ਕਿ ਐਤਵਾਰ ਨੂੰ ਇਕ ਹੁਕਮ ਜਾਰੀ ਕਰ ਕੇ ਉਨ੍ਹਾਂ ਨੂੰ ਪ੍ਰਿੰਸੀਪਲ ਸਕੱਤਰ ਵਜੋਂ ਨਿਯੁਕਤ ਕਰ ਦਿੱਤਾ ਹੈ।
ਇੱਥੇ ਦੱਸ ਦੇਈਏ ਕਿ ਰਵੀ ਭਗਤ 1990 ਬੈਚ ਦੇ ਆਈ.ਏ.ਐਸ ਅਧਿਕਾਰੀ ਵਿਜੈ ਕੁਮਾਰ ਸਿੰਘ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਦਸੰਬਰ 2023 ‘ਚ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਜੁਲਾਈ 2023 ‘ਚ ਏ.ਵੇਣੁ ਪ੍ਰਸਾਦ ਦੇ ਅਸਤੀਫ਼ੇ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ, ਜਿਸ ਤੋਂ ਬਾਅਦ ਆਈ.ਏ.ਐੱਸ ਵਿਜੈ ਕੁਮਾਰ ਦੀ ਨਿਯੁਕਤੀ ਹੋਈ ਸੀ।
ਗੱਲ ਕਰੀਏ ਰਵੀ ਭਗਤ ਦੀ ਵਿਦਿਅਕ ਯੋਗਤਾ ਬਾਰੇ ਤਾਂ ਉਨ੍ਹਾਂ ਨੇ ਜਿਓ ਪਾਲਿਟਿਕਸ ‘ਚ ਐਮ.ਫਿਲ ਕੀਤੀ ਹੈ। ਇਸ ਤੋਂ ਇਲਾਵਾ, ਰੀਜਨਲ ਡਿਵੈਲਪਮੈਂਟ ਵਿਚ ਐਮਏ, ਪਬਲਿਕ ਪਾਲਿਸੀ ਐਂਡ ਮੈਨੇਜਮੈਂਟ ‘ਚ ਐਮ.ਐਸ.ਸੀ ਕੀਤੀ ਹੋਈ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ 2022 ਵਿੱਚ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ। ਜਦੋਂ ਤੋਂ ਉਹ ਮੁੱਖ ਮੰਤਰੀ ਬਣੇ ਹਨ, ਹੁਣ ਤੱਕ ਤਿੰਨ ਪ੍ਰਮੁੱਖ ਸਕੱਤਰ ਬਦਲੇ ਜਾ ਚੁੱਕੇ ਹਨ।