Connect with us

National

ਬਰੀ ਹੋਣ ਤੋਂ ਬਾਅਦ ਵੀ ਡੇਰਾ ਮੁਖੀ ਰਾਮ ਰਹੀਮ ਨੂੰ ਕਿਉਂ ਰਹਿਣਾ ਪਵੇਗਾ ਜੇਲ੍ਹ ‘ਚ

Published

on

ਡੇਰਾ ਸੱਚਾ ਸੌਦਾ ਮੁਖੀ ਬਾਬਾ ਗੁਰਮੀਤ ਰਾਮ ਰਹੀਮ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਡੇਰਾ ਮੁਖੀ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਕਤਲ ਕੇਸ ਵਿੱਚ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੀਬੀਆਈ ਅਦਾਲਤ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਇਸ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਸਮੇਤ ਪੰਜ ਹੋਰ ਲੋਕਾਂ ਨੂੰ ਬਰੀ ਕਰ ਦਿੱਤਾ ਗਿਆ ਹੈ

22 ਸਾਲ ਪੁਰਾਣਾ ਹੈ ਮਾਮਲਾ

ਸਿਰਸਾ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੀ 10 ਜੁਲਾਈ 2002 ਦੀ ਸ਼ਾਮ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 2003 ਵਿੱਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ । ਜਾਂਚ ਤੋਂ ਬਾਅਦ ਜਿਸ ‘ਚ ਸੀਬੀਆਈ ਕੋਰਟ ਨੇ 19 ਸਾਲ ਬਾਅਦ ਯਾਨੀ 2021 ਵਿਚ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਕਰਕੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਨਾਲ ਹੀ 31 ਲੱਖ ਰੁਪਏ ਦਾ ਜੁਰਮਾਨਾ ਵੀ ਭਰਨ ਨੂੰ ਕਿਹਾ ਗਿਆ ਸੀ |

ਇਸ ਮਾਮਲੇ ਵਿੱਚ ਅਦਾਲਤ ਨੇ 2007 ਵਿੱਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਸਨ। ਹਾਲਾਂਕਿ ਸ਼ੁਰੂਆਤ ‘ਚ ਰਾਮ ਰਹੀਮ ਦਾ ਨਾਂ ਇਸ ਮਾਮਲੇ ‘ਚ ਨਹੀਂ ਸੀ ਪਰ ਸਾਲ 2003 ‘ਚ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ। ਫਿਰ 2006 ‘ਚ ਰਾਮ ਰਹੀਮ ਦੇ ਡਰਾਈਵਰ ਖੱਟਾ ਸਿੰਘ ਦੇ ਬਿਆਨ ‘ਤੇ ਡੇਰਾ ਮੁਖੀ ਨੂੰ ਦੋਸ਼ੀਆਂ ‘ਚ ਸ਼ਾਮਲ ਕੀਤਾ ਗਿਆ ਸੀ।

 

ਕੌਣ ਸੀ ਰਣਜੀਤ ਸਿੰਘ ਸਿਰਸਾ

ਰਣਜੀਤ ਸਿੰਘ ਸਿਰਸਾ ਡੇਰੇ ਦਾ ਮੈਨੇਜਰ ਸੀ। ਰਣਜੀਤ ਸਿੰਘ ਦਾ 22 ਸਾਲ ਪਹਿਲਾਂ ਸ਼ੱਕ ਦੇ ਚੱਲਦਿਆਂ ਕਤਲ ਹੋਇਆ ਸੀ। ਰਣਜੀਤ ਸਿੰਘ ਕੁਰੂਕਸ਼ੇਤਰ ਹਰਿਆਣਾ ਦਾ ਰਹਿਣ ਵਾਲਾ ਸੀ। 10 ਜੁਲਾਈ 2002 ਨੂੰ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

 

ਡੇਰਾ ਮੁਖੀ ਰਾਮ ਰਹੀਮ ਨੂੰ ਕਿਉਂ ਰਹਿਣਾ ਪਵੇਗਾ ਜੇਲ੍ਹ ‘ਚ

ਹਾਈਕੋਰਟ ਵੱਲੋਂ ਇਸ ਮਾਮਲੇ ਵਿੱਚ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਵੀ ਡੇਰਾਮੁਖੀ ਗੁਰਮੀਤ ਰਾਮ ਰਹੀਮ ਸਿੰਘ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ । ਕਿਉਂਕਿ ਉਨ੍ਹਾਂ ਖਿਲਾਫ ਦੋ ਹੋਰ ਕੇਸ ਦਰਜ ਹਨ ਜਿਨ੍ਹਾਂ ਦੀ ਉਹ ਸਜ਼ਾ ਕੱਟ ਰਹੇ ਹਨ |

  • ਪਹਿਲਾ ਮਾਮਲਾ ਰਾਮ ਰਹੀਮ ਨੂੰ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ|
  • ਦੂਸਰਾ ਮਾਮਲਾ ਰਾਮਚੰਦਰ ਛਤਰਪਤੀ ਕਤਲ ਕੇਸ ‘ਚ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ

 

ਰਾਮ ਚੰਦਰ ਛੱਤਰਪਤੀ ਦਾ ਕੀ ਸੀ ਮਾਮਲਾ

ਰਾਮ ਚੰਦਰ ਛੱਤਰਪਤੀ ਇਕ ਪੱਤਰਕਾਰ ਸੀ | ਛੱਤਰਪਤੀ ਹਰਿਆਣਾ ਦੇ ਸਿਰਸਾ ਦਾ ਰਹਿਣ ਵਾਲਾ ਸੀ | ਉਸ ਨੇ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਵਿਰੁੱਧ ਇੱਕ ਬੇਨਾਮ ਪੱਤਰ ਛਾਪਿਆ ਸੀ ਜਿਸ ਵਿਚ ਇਹ ਦੱਸਿਆ ਸੀ ਕਿ ਕਿਵੇਂ ਰਾਮ ਰਹੀਮ ਨੇ ਆਪਣੇ ਆਸ਼ਰਮ ਵਿਚ ਔਰਤਾਂ ਦਾ ਬਲਾਤਕਾਰ ਕਰਦਾ ਸੀ।

24 ਅਕਤੂਬਰ 2002 ਵਿਚ ਰਾਮ ਚੰਦਰ ਛੱਤਰਪਤੀ ਦੀ ਉਸ ਦੇ ਘਰ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। 2003 ਵਿਚ ਰਾਮ ਰਹੀਮ ਦੇ ਵਿਰੁੱਧ ਕੇਸ ਦਰਜ ਕੀਤਾ ਗਿਆ। 2006 ਵਿਚ ਇਹ ਕੇਸ ਸੀਬੀਆਈ ਨੇ ਆਪਣੇ ਹੱਥਾਂ ਵਿਚ ਲੈ ਲਿਆ। 2007 ਵਿਚ ਰਾਮ ਰਹੀਮ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ। 11 ਜਨਵਰੀ 2019 ਨੂੰ ਰਾਮ ਰਹੀਮ ਦਾ ਅਪਰਾਧ ਸਿੱਧ ਹੋ ਗਿਆ। 17 ਜਨਵਰੀ 2019 ਨੂੰ ਰਾਮ ਰਹੀਮ ਤੇ ਉਸ ਦੇ ਤਿੰਨ ਹੋਰ ਸਾਥੀਆਂ , ਕੁਲਦੀਪ ਸਿੰਘ , ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਜਗਦੀਪ ਸਿੰਘ ਨੇ ਉਮਰ ਕੈਦ ਦੇ ਸਜ਼ਾ ਸੁਣਾਈ। ਨਾਲ ਹੀ ਉਨ੍ਹਾਂ ‘ਤੇ ਪੰਜਾਹ ਪੰਜਾਹ ਹਜ਼ਾਰ ਰੁਪਏ ਜੁਰਮਾਨਾ ਲਗਾਇਆ ਗਿਆ।