Connect with us

National

ਏਅਰ ਇੰਡੀਆ ਐਕਸਪ੍ਰੈਸ’ ਨੇ ਕਰੂ ਮੈਂਬਰਾ ਨੂੰ ਕਿਉਂ ਭੇਜੇ ਸਮਾਪਤੀ ਪੱਤਰ

Published

on

AIR INDIA EXPRESS : ਏਅਰ ਇੰਡੀਆ ਐਕਸਪ੍ਰੈਸ ਦੀਆਂ ਇਕੱਠੀਆਂ 70 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਕਰਕੇ ਸਫ਼ਰ ਕਰਨ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ |

ਏਅਰ ਇੰਡੀਆ ਐਕਸਪ੍ਰੈਸ ਨੇ ਕਿਉਂ ਰੱਦ ਕੀਤੀਆਂ ਉਡਾਣਾਂ..

ਕੁੱਝ ਦਿਨ ਪਹਿਲਾ ਏਅਰ ਇੰਡੀਆ ਐਕਸਪ੍ਰੈਸ’ ਦੇ ਕਰੀਬ 300 ਕੈਬਿਨ ਕਰੂ ਮੈਂਬਰਾਂ ਨੇ ਕੰਪਨੀ ਨੂੰ ਅਚਾਨਕ ਬੀਮਾਰ ਹੋਣ ਦੀ ਸੂਚਨਾ ਦਿੱਤੀ ਸੀ ਅਤੇ ਸਾਰੇ ਕਰੂ ਮੈਂਬਰਾ ਨੇ ਇਕੱਠੀਆਂ ਛੁੱਟੀਆਂ ਲੈ ਲਈਆਂ ਹਨ | ਅਤੇ ਫਿਰ ਆਪਣੇ ਮੋਬਾਈਲ ਫੋਨ ਵੀ ਬੰਦ ਕਰ ਦਿੱਤੇ ਸਨ। ਇਹੀ ਕਾਰਨ ਹੈ ਕਿ ਕੰਪਨੀ ਨੂੰ ਆਪਣੀਆਂ ਕਈ ਉਡਾਣਾਂ ਰੱਦ ਕਰਨੀਆਂ ਪਈਆਂ | ਜਿਸ ਕਰਕੇ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਉਡਾਣਾਂ ਰੱਦ ਹੋਣ ਕਰਕੇ ਏਅਰ ਇੰਡੀਆ ਨੂੰ ਕਾਫ਼ੀ ਨੁਕਸਾਨ ਹੋਇਆ |

ਏਅਰ ਇੰਡੀਆ ਨੇ ਕਰੂ ਮੈਂਬਰਾਂ ਨੂੰ ਕਿਉਂ  ਭੇਜੇ ਸਮਾਪਤੀ ਪੱਤਰ….

ਬਿਮਾਰੀ ਦਾ ਬਹਾਨਾ ਲਗਾ ਕੇ ਇਕੱਠੀਆਂ ਛੁੱਟੀਆਂ ਲੈਣ ਕਾਰਨ ਅਤੇ ਏਅਰ ਇੰਡੀਆ ਨੇ ਕਰਮਚਾਰੀਆਂ ਨੂੰ ਕੰਮਕਾਜ ਵਿੱਚ ਵਿਘਨ ਪਾਉਣ ਅਤੇ ਨਿਯੁਕਤੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਠਹਿਰਾਉਂਦੇ ਹੋਏ ਕੈਬਿਨ ਕਰੂ ਮੈਂਬਰਾਂ ਨੂੰ ਸਮਾਪਤੀ ਪੱਤਰ ਭੇਜੇ ਗਏ |

ਸਮਾਪਤੀ ਪੱਤਰ ਤੋਂ ਬਾਅਦ ਕੈਬਿਨ ਕਰੂ ਮੈਂਬਰਾਂ ਨੇ ਕੀਤੀ ਹੜਤਾਲ….

ਕੰਪਨੀ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਸੀਨੀਅਰ ਕੈਬਿਨ ਕਰੂ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ| ਹੜਤਾਲ ਤੋਂ ਬਾਅਦ ਏਅਰਲਾਈਨ ਕੰਪਨੀ ਨੇ ਟਰਮੀਨੇਸ਼ਨ ਲੈਟਰ ਵਾਪਸ ਲੈਣ ਲਈ ਹਾਮੀ ਭਰ ਦਿੱਤੀ ਹੈ, ਜਦਕਿ ਦੂਜੇ ਪਾਸੇ ਕੈਬਿਨ ਕਰੂ ਨੇ ਵੀ ਹੜਤਾਲ ਵਾਪਸ ਲੈ ਲਈ ਹੈ। ਕਰਮਚਾਰੀਆਂ ਨੇ ਆਪਣੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਏਅਰਲਾਈਨ ਨੂੰ ਸਮਾਂ ਦਿੱਤਾ ਹੈ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਉਡਾਣਾਂ ਵਿੱਚ ਕੋਈ ਵਿਘਨ ਨਹੀਂ ਪਵੇਗਾ ਅਤੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਹਵਾਬਾਜ਼ੀ ਮੰਤਰਾਲੇ ਨੇ ਏਅਰਲਾਈਨ ਤੋਂ ਮੰਗੀ ਰਿਪੋਰਟ….

ਤੁਹਾਨੂੰ ਦੱਸ ਦੇਈਏ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਏਅਰ ਇੰਡੀਆ ਐਕਸਪ੍ਰੈਸ ਦੀਆਂ ਉਡਾਣਾਂ ਵਿੱਚ ਦੇਰੀ ਅਤੇ ਰੱਦ ਹੋਣ ਦਾ ਨੋਟਿਸ ਲਿਆ ਹੈ ਅਤੇ ਇਸ ਸਬੰਧ ਵਿੱਚ ਕੰਪਨੀ ਤੋਂ ਰਿਪੋਰਟ ਮੰਗੀ ਹੈ। ਜਾਣਕਾਰੀ ਮੁਤਾਬਕ ਮੰਤਰਾਲਾ ਨੇ ਕੰਪਨੀ ਨੂੰ ਇਸ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਵੀ ਅਪੀਲ ਕੀਤੀ ਹੈ। ਏਅਰ ਇੰਡੀਆ ਐਕਸਪ੍ਰੈਸ ਨੂੰ ਇਹ ਵੀ ਸੁਨਿਸ਼ਚਿਤ ਕਰਨ ਦੀ ਸਲਾਹ ਦਿੱਤੀ ਗਈ ਹੈ ਕਿ ਨਾਗਰਿਕ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਦੇ ਨਿਯਮਾਂ ਅਨੁਸਾਰ ਯਾਤਰੀਆਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ।