Politics
ਲੰਮੇ ਸਮੇਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਕਿਉਂ ਤੋੜੀ ਚੁੱਪ ?
ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਚੁਣੌਤੀ ਦਿੱਤੀ ਹੈ,ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੋ ਹੋ ਰਿਹਾ ਹੈ ਉਸ ਤੇ ਚੁੱਕੇ ਸਵਾਲ

3 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਬਾਬਾ ਬੋਹੜ ਕਹੇ ਜਾਣ ਪ੍ਰਕਾਸ਼ ਸਿੰਘ ਬਾਦਲ ਨੇ ਹੁਣ ਆਪਣੀ ਲੰਮੇ ਸਮੇਂ ਤੋਂ ਵੱਟੀ ਚੁੱਪ ਨੂੰ ਤੋੜਿਆ ਹੈ,ਸ਼ਾਇਦ ਸ਼੍ਰੋਮਣੀ ਅਕਾਲੀ ਦੇ ਡਿੱਗ ਰਹੇ ਗਰਾਫ਼ ਕਰਕੇ ਵੱਡੇ ਬਾਦਲ ਸਾਹਿਬ ਹੁਣ ਸਾਹਮਣੇ ਆਏ ਹਨ। ਜਿੱਥੇ ਉਹਨਾਂ ਕੈਪਟਨ ਸਰਕਾਰ ਨੂੰ ਚੁਣੌਤੀ ਦਿੱਤੀ ਹੈ,ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੋ ਹੋ ਰਿਹਾ ਹੈ ਉਸ ਤੇ ਸਵਾਲ ਚੁੱਕੇ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਇੱਥੇ ਆਪਣੀ ਪਾਰਟੀ ਦੀਆਂ ਤਾਰੀਫ਼ ਦੇ ਪੁਲ ਬੰਨੇ ਅਤੇ ਅਕਾਲੀ ਦਾ ਇਤਿਹਾਸ ਫਰੋਲਿਆ।
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਦੇਸ਼ ਦੀ ਅਜ਼ਾਦੀ, ਪੰਜਾਬੀ ਸੂਬਾ ਬਣਾਉਣ, ਪੰਜਾਬ ਦੇ ਹਿੱਤਾਂ ਦੀ ਰਾਖੀ, ਕਿਸਾਨੀ ਦੀ ਬਿਹਤਰੀ ਅਤੇ ਸਿੱਖ ਕੌਮ ਹਿੱਤ ਸੰਘਰਸ਼ ਦਾ ਸ਼੍ਰੋਮਣੀ ਅਕਾਲੀ ਦਲ ਦਾ ਲੰਮਾ ਇਤਿਹਾਸ ਹੈ। ਦੂਜੇ ਪਾਸੇ ਕਾਂਗਰਸ ਦਾ ਇਤਿਹਾਸ ਸਿੱਖਾਂ ਦੇ ਘਾਣ ਤੇ ਅਮਰਿੰਦਰ ਸਿੰਘ ਦਾ ਇਤਿਹਾਸ ਐੱਸਵਾਈਐੱਲ ਦੇ ਨਿਰਮਾਣ ਵਰਗੇ ਪੰਜਾਬ ਮਾਰੂ ਫ਼ੈਸਲਿਆਂ ਨਾਲ ਭਰਿਆ ਪਿਆ ਹੈ।
ਵੱਡੇ ਬਾਦਲ ਸਾਹਿਬ ਨੇ ਕਿਹਾ ਆਪਣੀ ਸਰਕਾਰ ਦੀਆਂ ਮੁਕੰਮਲ ਨਾਕਾਮੀਆਂ ਲਈ ਆਰਡੀਨੈਂਸ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।
ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਹੈ ਕਿ ਆਰਡੀਨੈਂਸ ਨੂੰ ਲੈ ਕੇ ਗੁੰਮਰਾਹਕੁੰਨ ਪ੍ਰਚਾਰ ਤੋਂ ਬਚੋ।
ਅੱਗੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਜਿਵੇਂ 100 ਸਾਲਾਂ ਦੇ ਇਤਿਹਾਸ ‘ਚ ਸ਼੍ਰੋਮਣੀ ਅਕਾਲੀ ਦਲ ਕਿਰਸਾਨੀ ਲਈ ਸੰਘਰਸ਼ ਕਰਦਾ ਆਇਆ ਹੈ, ਅੱਗੇ ਵੀ ਜਦੋਂ ਕਿਤੇ ਲੋੜ ਪਈ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ‘ਚ ਨਿਡਰ ਹੋ ਕੇ ਲੜਾਈ ਲੜੇਗਾ, ਇਸ ਗੱਲ ਦਾ ਮੈਂ ਸਭ ਨੂੰ ਵਿਸ਼ਵਾਸ ਦਿਵਾਉਂਦਾ ਹਾਂ।
ਸ਼ਾਇਦ 2022 ਦੀਆਂ ਚੋਣਾਂ ਦੇ ਨਜ਼ਦੀਕ ਆਉਣ ਕਰਕੇ ਪ੍ਰਕਾਸ਼ ਸਿੰਘ ਬਾਦਲ ਵੀ ਸਾਹਮਣੇ ਆਏ ਹਨ।
Continue Reading