Connect with us

Punjab

ਕਿਉਂ 1 ਘੰਟੇ ਲਈ ਪੰਜਾਬ ਵਿਧਾਨ ਸਭਾ ਦੀ ਕਰਵਾਈ ਕੀਤੀ ਮੁਲਤਵੀ?

Published

on

ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਸ਼ੁਰੂ ਕੀਤੀ ਗਈ, ਫਿਰ ਕੁਝ ਸਮੇਂ ਬਾਅਦ ਸਦਨ ਦੀ ਕਾਰਵਾਈ ਨੂੰ ਇਕ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਦੀ ਇਸ ਕਾਰਵਾਈ ਦੌਰਾਨ ਪੰਜਾਬ ‘ਚ ਹੜ੍ਹਾਂ ਦੇ ਖ਼ਤਰੇ ਨੂੰ ਰੋਕਣ ਲਈ ਧਿਆਨ ਦਿਵਾਊ ਮਤਾ ਲਿਆਂਦਾ ਗਿਆ ਅਤੇ ਇਸ ‘ਤੇ ਵਿਚਾਰ-ਚਰਚਾ ਕੀਤੀ ਗਈ।

ਕਿਉਂ ਇਕ ਘੰਟੇ ਲਈ ਮੁਲਤਵੀ ਕੀਤੀ ਵਿਧਾਨ ਸਭਾ ਦੀ ਕਾਰਵਾਈ-
ਇੱਥੇ ਦੱਸ ਦੇਈਏ ਕਿ ਸਦਨ ਦੀ ਕਾਰਵਾਈ ਨੂੰ ਇਕ ਘੰਟੇ ਦੀ ਮੁਲਤਵੀ ਕਰ ਦਿੱਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭਾਜਪਾ, ਬਸਪਾ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਇਕ ਘੰਟੇ ਲਈ ਆਪਣੇ ਚੈਂਬਰ ‘ਚ ਬੁਲਾਇਆ ਗਿਆ ਹੈ।