Politics
ਕੀ ਕਿਸਾਨਾਂ ਨਾਲ ਹੋਈ ਮੀਟਿੰਗ ਤੇ ਕੈਪਟਨ ਅਮਰਿੰਦਰ ਸਿੰਘ ਲੈ ਸਕਣਗੇ ਸਟੈਂਡ ?
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ ਅਤੇ ਸੋਸ਼ਲ ਮੀਡੀਆ ਤੇ ਸਾਂਝੇ ਕੀਤੇ ਵਿਚਾਰ
29 ਸਤੰਬਰ : ਅੱਜ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਖੇਤੀ ਆਰਡੀਨੈਂਸ ਦੇ ਵਿਸ਼ੇ ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਸਾਹਿਬ ਨੇ ਕਿਸਾਨਾਂ ਦੀਆਂ 31 ਜਥੇਬੰਦੀਆਂ ਨਾਲ ਮੁਲਾਕਾਤ ਕੀਤੀ,ਜਿੱਥੇ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਆਪਣੀਆਂ ਮੰਗਾਂ ਬਾਰੇ ਦੱਸਿਆ।
—
ਮੁੱਖ ਮੰਤਰੀ ਨੇ ਇਸ ਮੁੱਦੇ ਤੇ ਗੰਭੀਰਤਾ ਨਾਲ ਗੱਲ ਕਰਦੇ ਹੋਏ ਕਿਹਾ,ਕਿ ਅਸੀਂ ਕਿਸਾਨਾਂ ਦੇ ਹੱਕ ‘ਚ ਖੜੇ ਹਾਂ ,ਇਸ ਵਿੱਚ ਵਿਧਾਨ ਸਭਾ ਸੈਸ਼ਨ ਬਲਾਉਣ ਦੀ ਵੀ ਗੱਲ ਹੋਈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਸ ਬਾਰੇ ਲਿਖਦੇ ਹੋਏ ਕਿਹਾ ‘ਪੰਜਾਬ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਨੁੰਮਾਇੰਦਿਆ ਨਾਲ ਮੁਲਾਕਾਤ ਕੀਤੀ।
ਮੇਰੀ ਸਰਕਾਰ ਸਾਡੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਖੀਰ ਤੱਕ ਸੰਘਰਸ਼ ਕਰੇਗੀ। ਅਸੀਂ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਸਾਰੀਆਂ ਕਾਨੂੰਨੀ ਤਰੀਕਿਆਂ ਦੀ ਪੜਤਾਲ ਕਰ ਰਹੇ ਹਾਂ ਅਤੇ ਅਸੀਂ ਆਪਣੇ ਕਿਸਾਨਾਂ ਨੂੰ ਹੋਰ ਪ੍ਰਭਾਵਿਤ ਨਹੀਂ ਹੋਣ ਦਿਆਂਗੇ ਤੇ ਹਰ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਹਾਂ।’
ਇਸ ਮੀਟਿੰਗ ਵਿੱਚ ਕੈਪਟਨ ਕੈਬਨਿਟ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ,ਸੁਨੀਲ ਜਾਖੜ ਅਤੇ ਹੋਰ ਸ਼ਾਮਿਲ ਹੋਏ ਸਨ। ਪੰਜਾਬ ਦੀ ਸਿਆਸਤ ਫਿਲਹਾਲ ਇਹਨਾਂ ਆਰਡੀਨੈਂਸ ਦੇ ਚੌਗਿਰਦੇ ਵਿੱਚ ਘੁੰਮ ਰਹੀ ਹੈ। ਪੰਜਾਬ ਦੀ ਹਰ ਸਿਆਸੀ ਪਾਰਟੀ ਹੁਣ ਕਿਸਾਨਾਂ ਦੀ ਹਿਮਾਇਤੀ ਬਣ ਰਹੀ ਹੈ। ਅੱਗੇ ਦੇਖਦੇ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਇਸ ਮੁੱਦੇ ਤੇ ਕੀ ਸਟੈਂਡ ਲੈਂਦੇ ਹਨ।
Continue Reading