National
ਮਨੀਸ਼ ਸਿਸੋਦੀਆ ਜੇਲ੍ਹ ਜਾਣਗੇ ਜਾਂ ਬਾਹਰ ਆਉਣਗੇ?
ਨਵੀਂ ਦਿੱਲੀ 29 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਸੋਮਵਾਰ 30 ਅਕਤੂਬਰ ਨੂੰ ਆਪਣਾ ਫੈਸਲਾ ਸੁਣਾਏਗੀ।
ਸਿਸੋਦੀਆ ਨੂੰ 26 ਫਰਵਰੀ, 2023 ਨੂੰ ਦਿੱਲੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਲਈ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਫਰਵਰੀ ਤੋਂ ਜੇਲ੍ਹ ਵਿੱਚ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੇ ਬੈਂਚ ਨੇ ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 17 ਅਕਤੂਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਸਿਸੋਦੀਆ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਮਾਮਲਿਆਂ ਵਿੱਚ ਪਹਿਲਾਂ ਵਿਸ਼ੇਸ਼ ਅਦਾਲਤ ਅਤੇ ਫਿਰ ਦਿੱਲੀ ਹਾਈ ਕੋਰਟ ਦੁਆਰਾ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।