Connect with us

Sports

ਜਿੱਤਣ ਵਾਲੇ ਖਿਡਾਰੀਆਂ ਨੂੰ 14 ਸਤੰਬਰ ਨੂੰ ਚੰਡੀਗੜ੍ਹ ਕੀਤਾ ਜਾਵੇਗਾ ਸਨਮਾਨਿਤ:ਰਾਣਾ ਸੋਢੀ

ਰਾਣਾ ਸੋਢੀ ਨੇ ਖਿਡਾਰੀਆਂ ਨੂੰ ਖੇਡ ਦਿਵਸ ਤੇ ਦਿੱਤੀ ਵਧਾਈ

Published

on

ਰਾਣਾ ਸੋਢੀ ਨੇ ਖਿਡਾਰੀਆਂ ਨੂੰ ਖੇਡ ਦਿਵਸ ਤੇ ਦਿੱਤੀ ਵਧਾਈ 

ਹਾਕੀ ਦੇ ਜਾਦੂਗਰ ਧਿਆਨ ਚੰਦ ਬਾਰੇ ਕੀਤੀਆਂ ਗੱਲਾਂ 
ਐਵਾਰਡ ਜੇਤੂ ਖਿਡਾਰੀਆਂ ਦਾ 14 ਸਤੰਬਰ ਨੂੰ ਚੰਡੀਗੜ੍ਹ ‘ਚ ਕੀਤਾ ਜਾਵੇਗਾ ਸਨਮਾਨਿਤ 

ਚੰਡੀਗੜ੍ਹ, 29 ਅਗਸਤ:ਕੌਮੀ ਖੇਡ ਦਿਵਸ ਦੀ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਇਹ ਦਿਨ ਜਿੱਥੇ ਨੌਜਵਾਨਾਂ ਨੂੰ ਖ਼ੁਦ ਨੂੰ ਖੇਡਾਂ ਪ੍ਰਤੀ ਸਮਰਪਿਤ ਕਰਨ ਦੀ ਪ੍ਰੇਰਨਾ ਦਿੰਦਾ ਹੈ, ਉਥੇ ਹਾਕੀ ਦੇ ਮਹਾਂਨਾਇਕ ਧਿਆਨ ਚੰਦ ਦੇ ਖੇਡ ਪ੍ਰਤੀ ਜਨੂੰਨ ਨੂੰ ਵੀ ਚੇਤਾ ਕਰਵਾਉਂਦਾ ਹੈ।
ਰਾਣਾ ਸੋਢੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਦੇਸ਼ ਭਰ ਵਿੱਚ ਕੌਮੀ ਖੇਡ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦਾ ਜਨਮ 1905 ਵਿੱਚ ਇਲਾਹਾਬਾਦ ਵਿਖੇ ਹੋਇਆ। ਉਨ੍ਹਾਂ 1928, 1932 ਤੇ 1936 ਦੀਆਂ ਉਲੰਪਿਕ ਖੇਡਾਂ ਵਿੱਚ ਭਾਰਤ ਲਈ ਸੋਨੇ ਦੇ ਤਮਗ਼ੇ ਜਿੱਤੇ। ਉਨ੍ਹਾਂ 1926 ਤੋਂ 1949 ਤੱਕ ਦੇ ਆਪਣੇ ਖੇਡ ਕਰੀਅਰ ਵਿੱਚ ਕੁੱਲ 570 ਗੋਲ ਕੀਤੇ, ਜੋ ਇਕ ਰਿਕਾਰਡ ਹੈ। ਉਨ੍ਹਾਂ ਦੀ ਯਾਦ ਵਿੱਚ ਦੇਸ਼ ਦੇ ਹੋਣਹਾਰ ਖਿਡਾਰੀਆਂ ਨੂੰ ਅੱਜ ਦੇ ਦਿਨ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।
ਖੇਡ ਮੰਤਰੀ ਨੇ ਅੱਜ ਦੇ ਦਿਨ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਨੋਰਗੇ ਐਵਾਰਡ ਹਾਸਲ ਕਰਨ ਵਾਲਿਆਂ ਖ਼ਾਸ ਤੌਰ ’ਤੇ ਪੰਜਾਬ ਦੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਦੇ ਐਵਾਰਡ ਜੇਤੂ ਖਿਡਾਰੀਆਂ ਦਾ 14 ਸਤੰਬਰ ਨੂੰ ਚੰਡੀਗੜ੍ਹ ਵਿਖੇ ਸਨਮਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚੋਂ ਹਾਕੀ ਖਿਡਾਰੀ ਆਕਾਸ਼ਦੀਪ ਸਿੰਘ ਨੂੰ ਇਸ ਸਾਲ ਅਰਜੁਨਾ ਐਵਾਰਡ ਮਿਲਿਆ ਹੈ, ਜਦੋਂ ਕਿ ਕੁਲਦੀਪ ਸਿੰਘ ਭੁੱਲਰ (ਅਥਲੈਟਿਕਸ), ਅਜੀਤ ਸਿੰਘ (ਹਾਕੀ), ਮਨਪ੍ਰੀਤ ਸਿੰਘ (ਕਬੱਡੀ), ਮਨਜੀਤ ਸਿੰਘ (ਰੋਇੰਗ), ਸੁਖਵਿੰਦਰ ਸਿੰਘ (ਫੁਟਬਾਲ) ਅਤੇ ਲੱਖਾ ਸਿੰਘ (ਮੁੱਕੇਬਾਜ਼ੀ) ਨੂੰ ਮੇਜਰ ਧਿਆਨ ਚੰਦ ਐਵਾਰਡ ਲਈ ਚੁਣਿਆ ਗਿਆ। ਇਸੇ ਤਰ੍ਹਾਂ ਕਰਨਲ ਸਰਫ਼ਰਾਜ਼ ਸਿੰਘ ਨੂੰ ਤੇਨਜ਼ਿੰਗ ਨੋਰਗੇ ਨੈਸ਼ਨਲ ਐਡਵੈਂਚਰ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ।
Continue Reading
Click to comment

Leave a Reply

Your email address will not be published. Required fields are marked *