Connect with us

Punjab

ਸਕੂਲਾਂ ‘ਚ ਸਰਦੀਆਂ ਦਾ ਛੁੱਟੀਆਂ ਦਾ ਐਲਾਨ

Published

on

ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਹ ਛੁੱਟੀਆ 24 ਦਸੰਬਰ ਤੋਂ 31 ਦਸੰਬਰ ਤੱਕ ਹੋ ਰਹੀਆਂ ਹਨ।ਇਸ ਸਬੰਧੀ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

ਪੱਤਰ ਵਿਚ ਕਿਹਾ ਗਿਆ ਹੈ, ‘‘ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ ਮਿਤੀ 24.12.2024 ਤੋਂ ਮਿਤੀ 31.12. 2024 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।’’ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਹ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ