Connect with us

Punjab

ਮਹਿਲਾਵਾਂ ਨੂੰ ਮਿਲਣਗੇ 1000 ਰੁਪਏ

Published

on

ਮਹਿਲਾਵਾਂ ਨੂੰ ਮਿਲਣਗੇ 1000 ਰੁਪਏ

ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖਬਰਾਂ ਮੁਤਾਬਕ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਵਾਲੀ ਯੋਜਨਾ ਬਾਰੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਐਲਾਨ ਪੰਜਾਬ ਦੇ ਬਜਟ ਦੌਰਾਨ ਕੀਤਾ ਜਾ ਸਕਦਾ ਹੈ, ਜਿਸ ਨਾਲ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਸਿੱਧੀ ਆਰਥਿਕ ਮਦਦ ਮਿਲੇਗੀ।

ਜੇ ਇਹ ਯੋਜਨਾ ਲਾਗੂ ਹੁੰਦੀ ਹੈ ਤਾਂ ਇਸ ਨਾਲ ਔਰਤਾਂ ਨੂੰ ਘਰੇਲੂ ਖਰਚੇ ਵਿੱਚ ਰਾਹਤ ਮਿਲੇਗੀ ਅਤੇ ਉਹ ਆਤਮਨਿਰਭਰ ਬਣ ਸਕਣਗੀਆਂ।

ਹੁਣ ਸਭ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਬਜਟ ‘ਤੇ ਹਨ ਕਿ ਮਹਿਲਾ ਦਿਵਸ ਦੇ ਮੌਕੇ ‘ਤੇ ਔਰਤਾਂ ਲਈ ਇਹ ਵੱਡਾ ਤੋਹਫਾ ਮਿਲਦਾ ਹੈ ਜਾਂ ਨਹੀਂ।