Connect with us

World

WORLD BREAKING: ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ ਤੋਸ਼ਾਖਾਨਾ ਕੇਸ ‘ਚ ਸੁਣਾਈ ਗਈ 3 ਸਾਲ ਦੀ ਸਜ਼ਾ….

Published

on

5 AUGUST 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਕੇਸ ‘ਚ 3 ਸਾਲ ਦੀ ਸਜ਼ਾ ਸੁਣਵਾਈ ਗਈ ਹੈ,ਓਥੇ ਹੀ ਦੱਸ ਦੇਈਏ ਕਿ ਬੀਤੇ ਦਿਨ PM ਸ਼ਹਿਬਾਜ਼ ਸ਼ਰੀਫ਼ ਵਲੋਂ ਇਕ ਐਲਾਨ ਕੀਤਾ ਗਿਆ ਸੀ, ਜਿਸ ਵਿਚ ਓਹਨਾ ਕਿਹਾ ਸੀ ਕਿ 9 ਅਗਸਤ ਨੂੰ PM ਸ਼ਹਿਬਾਜ਼ ਸ਼ਰੀਫ਼ ਵਲੋਂ ਪਾਕਿਸਤਾਨ ਸਰਕਾਰ ਭੰਗ ਕਰਨ ਦੇ ਫੈਸਲੇ ਦਰਮਿਆਨ ਇਹ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ|

ਇਸ ਨਾਲ ਉਹ ਅਗਲੇ 5 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਖਾਨ ਦੀ ਤੁਰੰਤ ਗ੍ਰਿਫਤਾਰੀ ਦੇ ਹੁਕਮ ਦੇ ਦਿੱਤੇ ਹਨ। ਇਸ ਦੇ ਨਾਲ ਹੀ ਉਸ ‘ਤੇ 1 ਲੱਖ ਪਾਕਿਸਤਾਨੀ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਅਦਾਲਤ ਨੇ ਕਿਹਾ ਹੈ ਕਿ ਪੀਟੀਆਈ ਚੇਅਰਮੈਨ ਇਮਰਾਨ ਨੇ ਤੋਸ਼ਾਖਾਨਾ ਮਾਮਲੇ ਵਿੱਚ ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਗਲਤ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਉਹ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਦਾਲਤ ‘ਚ ਸੁਣਵਾਈ ਤੋਂ ਬਾਅਦ ਦੁਪਹਿਰ 12:30 ਵਜੇ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਪਰ ਇਸ ਤੋਂ ਬਾਅਦ ਵੀ ਜਦੋਂ ਇਮਰਾਨ ਅਦਾਲਤ ਨਹੀਂ ਪਹੁੰਚੇ ਤਾਂ ਜੱਜ ਨੇ ਫੈਸਲਾ ਸੁਣਾ ਦਿੱਤਾ।