Connect with us

Sports

ਵਿਸ਼ਵ ਕੱਪ 2023: IND VS SL ਅੱਜ ਹੋਵੇਗੀ ਆਹਮੋ- ਸਾਹਮਣੇ

Published

on

2 ਨਵੰਬਰ 2023: ਅੱਜ ਵਨਡੇ ਵਿਸ਼ਵ ਕੱਪ ਵਿੱਚ ਦੋ ਵਾਰ ਦੀ ਵਿਸ਼ਵ ਚੈਂਪੀਅਨ ਭਾਰਤੀ ਟੀਮ ਦਾ ਸਾਹਮਣਾ ਸ਼੍ਰੀਲੰਕਾ ਨਾਲ ਹੋਵੇਗਾ। ਇਹ ਮੈਚ ਦੁਪਹਿਰ 2 ਵਜੇ ਤੋਂ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਟਾਸ ਮੈਚ ਤੋਂ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ।

ਸ਼੍ਰੀਲੰਕਾ ਉਹੀ ਟੀਮ ਹੈ ਜਿਸ ਨੂੰ ਭਾਰਤ ਨੇ 2011 ‘ਚ ਇਸੇ ਮੈਦਾਨ ‘ਤੇ ਹਰਾ ਕੇ 28 ਸਾਲਾਂ ਬਾਅਦ ਦੂਜੀ ਵਾਰ ਵਨਡੇ ਵਿਸ਼ਵ ਕੱਪ ਜਿੱਤਿਆ ਸੀ।

ਮੇਜ਼ਬਾਨ ਭਾਰਤ ਪਹਿਲੇ 6 ਮੈਚ ਜਿੱਤ ਕੇ 12 ਅੰਕਾਂ ਨਾਲ ਅੰਕ ਸੂਚੀ ਵਿਚ ਦੂਜੇ ਸਥਾਨ ‘ਤੇ ਹੈ। ਅੱਜ ਸ਼੍ਰੀਲੰਕਾ ਨੂੰ ਹਰਾ ਕੇ ਟੀਮ ਇੰਡੀਆ ਸੈਮੀਫਾਈਨਲ ਲਈ ਕੁਆਲੀਫਾਈ ਕਰ ਸਕਦੀ ਹੈ ਅਤੇ ਫਿਰ ਤੋਂ ਟੇਬਲ ਟਾਪਰ ਬਣ ਸਕਦੀ ਹੈ।

ਜਦਕਿ ਸ਼੍ਰੀਲੰਕਾ 6 ਮੈਚਾਂ ‘ਚ 2 ਜਿੱਤਾਂ ਅਤੇ 4 ਹਾਰਾਂ ਨਾਲ 4 ਅੰਕਾਂ ਨਾਲ ਅੰਕ ਸੂਚੀ ‘ਚ 7ਵੇਂ ਨੰਬਰ ‘ਤੇ ਹੈ। ਇਕ ਹੋਰ ਹਾਰ ਨਾਲ ਸ਼੍ਰੀਲੰਕਾ ਦੀਆਂ ਸੈਮੀਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਲਗਭਗ ਖਤਮ ਹੋ ਜਾਣਗੀਆਂ। ਇਸ ਹਾਰ ਤੋਂ ਬਾਅਦ ਟੀਮ ਨੂੰ ਅਗਲੇ ਦੋ ਮੈਚ ਜਿੱਤਣੇ ਹੋਣਗੇ ਅਤੇ ਪਾਕਿਸਤਾਨ ਅਤੇ ਨਿਊਜ਼ੀਲੈਂਡ ਦੀ ਹਾਰ ਲਈ ਦੁਆ ਵੀ ਕਰਨੀ ਹੋਵੇਗੀ।