Connect with us

Punjab

ਵਿਸ਼ਵ ਹਾਈਪਰਟੈਨਸ਼ਨ ਦਿਵਸ: ਡਾ. ਵਿਜੇ ਸਿੰਗਲਾ ਨੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੂਰੀ ਤਰ੍ਹਾਂ ਆਟੋਮੈਟਿਕ ਬੀਪੀ ਮਾਨੀਟਰ ਦਾ ਉਦਘਾਟਨ ਕੀਤਾ

Published

on

ਚੰਡੀਗੜ੍ਹ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਨੇ ਮੰਗਲਵਾਰ ਨੂੰ ਆਯੁਰਵੈਦਿਕ ਡਿਸਪੈਂਸਰੀ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਪੂਰੀ ਤਰ੍ਹਾਂ ਆਟੋਮੈਟਿਕ ਆਰਮ ਇਨ ਬੀਪੀ ਮਾਨੀਟਰ ਦਾ ਉਦਘਾਟਨ ਕੀਤਾ।

ਡਾ: ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਸਬ ਡਵੀਜ਼ਨਲ ਹਸਪਤਾਲਾਂ ਵਿੱਚ ਇਹ ਆਧੁਨਿਕ ਆਰਮ ਇਨ ਬੀਪੀ ਮਾਨੀਟਰ ਲਗਾਏ ਹਨ। ਇਸੇ ਲੜੀ ਤਹਿਤ ਅੱਜ ਵਿਸ਼ਵ ਹਾਈਪਰਟੈਨਸ਼ਨ ਦਿਵਸ ਮੌਕੇ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਅਤੇ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟੋਰੇਟ ਵਿਖੇ ਇਨ੍ਹਾਂ ਪੂਰੀ ਤਰ੍ਹਾਂ ਆਟੋਮੈਟਿਕ ਬੀ.ਪੀ ਮਾਨੀਟਰਿੰਗ ਮਸ਼ੀਨਾਂ ਦਾ ਉਦਘਾਟਨ ਕੀਤਾ ਗਿਆ।  

ਸਕੱਤਰੇਤ ਕਰਮਚਾਰੀ ਯੂਨੀਅਨ ਨੇ ਵੀ ਵਿਜੇ ਸਿੰਗਲਾ ਦਾ ਇਸ ਨੇਕ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਮੰਤਰੀ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਖਾਲੀ ਪਈ ਮੈਡੀਕਲ ਅਫ਼ਸਰ ਦੀ ਅਸਾਮੀ ਭਰਨ ਦੀ ਅਪੀਲ ਕੀਤੀ। ਮੰਤਰੀ ਨੇ ਭਰੋਸਾ ਦਿਵਾਇਆ ਕਿ ਇੱਕ ਹਫ਼ਤੇ ਵਿੱਚ ਇਹ ਅਸਾਮੀ ਭਰ ਦਿੱਤੀ ਜਾਵੇਗੀ।

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ.ਜੀ.ਬੀ.ਸਿੰਘ, ਰਜਿਸਟਰਾਰ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਡਾ: ਸੰਜੀਵ ਗੋਇਲ, ਡਾਇਰੈਕਟਰ ਆਯੁਰਵੈਦ ਪੰਜਾਬ ਡਾ: ਸ਼ਸ਼ੀ ਭੂਸ਼ਣ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ: ਪਰਵਿੰਦਰ ਸਿੰਘ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ: ਅਮਨਪ੍ਰੀਤ ਕੌਰ ਤੇ ਹੋਰ ਕਈ ਹਾਜ਼ਰ ਸਨ | ਵੀ ਮੌਜੂਦ ਸਨ।