Connect with us

Punjab

ਮੁੱਖ ਮੰਤਰੀ ਵੱਨੋਂ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਲਈ 15-15 ਕਰੋੜ ਰੁਪਏ ਨੂੰ ਮਨਜ਼ੂਰੀ

Published

on

ਮਾਨਸਾ, :
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਦਿੱਲੀ ਸਰਹੱਦਾਂ ਤੋਂ ਜਿੱਤ ਕੇ ਮੁੜਨ ’ਤੇ ਕਿਸਾਨਾਂ ਦਾ ਸਵਾਗਤ ਕਰੇਗੀ। ਕਿਸਾਨਾਂ, ਖੇਤ ਮਜਦੂਰਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੀ ਜਿੱਤ ਹੈ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਬੇਮਿਸਾਲ ਏਕਤਾ ਨੇ ਮੋਦੀ ਸਰਕਾਰ ਨੂੰ ਕਾਲੇ ਬਿੱਲ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕਰੀਬ ਇੱਕ ਸਾਲ ਤੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਬਾਵਜੂਦ ਭਾਜਪਾ ਆਗੂ ਹੁਣ ਕਿਸਾਨਾਂ ਦੀ ਜਿੱਤ ਤੋਂ ਸਿਆਸੀ ਲਾਹਾ ਲੈਣ ਦੀ ਫ਼ਿਰਾਕ ਵਿੱਚ ਹਨ ਅਤੇ ਇਸ ਨੂੰ ਪੰਜਾਬ ਵਿੱਚ ਚੋਣ ਕਾਰਡ ਵਜੋਂ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ।


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਆਗੂਆਂ ਨੂੰ ਇਸ ਮਹੱਤਵਪੂਰਨ ਮੁੱਦੇ ’ਤੇ ਸਿਆਸਤ ਕਰਨ ਤੋਂ ਸੁਚੇਤ ਰਹਿਣ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਦੇਸ ਦੇ ਕਿਸਾਨ ਅਤੇ ਲੋਕ ਇੱਕ ਸਾਲ ਤੋਂ ਵੱਧ ਸਮੇਂ ਤੋਂ ਉਨਾਂ ਦੇ ਸਬਰ ਦਾ ਇਮਤਿਹਾਨ ਲੈਣ ਵਾਲੀ ਮੋਦੀ ਸਰਕਾਰ ਅਤੇ ਇਸ ਦੇ ਆਗੂਆਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ। ਉਨਾਂ ਕਿਹਾ ਕਿ ਕਿਸਾਨਾਂ ਲਈ ਇਹ ਕੋਈ ਆਸਾਨ ਜਿੱਤ ਨਹੀਂ ਸੀ ਕਿਉਂਕਿ ਉਨਾਂ ਨੂੰ ਮੋਦੀ ਸਰਕਾਰ ਦੇ ਹੰਕਾਰ ਦੀ ਭਾਰੀ ਕੀਮਤ ਚੁਕਾਉਣੀ ਪਈ ਕਿਉਂਕਿ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਹਮੇਸਾ ਹੀ ਕਿਸਾਨਾਂ ਅਤੇ ਮਜਦੂਰਾਂ ਦੇ ਨਾਲ ਖੜੀ ਹੈ ਅਤੇ ਉਨਾਂ ਨੇ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਹੈ ਜੋ ਦੇਸ ਵਿੱਚ ਖੇਤੀਬਾੜੀ ਭਾਈਚਾਰੇ ਨੂੰ ਬਚਾਉਣ ਲਈ ਇਤਿਹਾਸਕ ਅਤੇ ਮਹਾਨ ਉਦੇਸ ਵਾਸਤੇ ਲੜ ਰਹੇ ਹਨ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ 350 ਦੇ ਕਰੀਬ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਅਤੇ ਵਿੱਤੀ ਸਹਾਇਤਾ ਵੀ ਦਿੱਤੀ ਹੈ ਅਤੇ ਪੰਜਾਬ ਦੇ ਬਾਕੀ ਸਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਜਲਦ ਹੀ ਇਹ ਸਹੂਲਤ ਦਿੱਤੀ ਜਾਵੇਗੀ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਉਨਾਂ ਦੀ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਮੁਆਵਜੇ ਵਜੋਂ 17,000 ਰੁਪਏ ਪ੍ਰਤੀ ਏਕੜ ਅਤੇ ਮਜਦੂਰਾਂ ਲਈ 10 ਫੀਸਦੀ ਵਾਧੂ ਰਾਸੀ ਮਨਜੂਰ ਕੀਤੀ ਹੈ, ਜਿਸ ਵਿੱਚੋਂ 12,000 ਰੁਪਏ ਪ੍ਰਤੀ ਏਕੜ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਜਾ ਚੁੱਕੇ ਹਨ ਅਤੇ ਬਾਕੀ 5,000 ਰੁਪਏ ਪ੍ਰਤੀ ਏਕੜ ਇੱਕ ਹਫਤੇ ਵਿੱਚ ਭੇਜ ਦਿੱਤੇ ਜਾਣਗੇ। ਉਨਾਂ ਡਿਪਟੀ ਕਮਿਸਨਰਾਂ ਨੂੰ ਕਿਸਾਨਾਂ ਅਤੇ ਨਰਮਾ ਚੁਗਣ ਵਾਲੇ ਮਜਦੂਰਾਂ ਨੂੰ ਮੁਆਵਜੇ ਦੀ ਵੰਡ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਦੇ ਨਿਰਦੇਸ ਦਿੱਤੇ।

ਮੁੱਖ ਮੰਤਰੀ ਨੇ ਆਪਣਾ ਕਾਰੋਬਾਰੀ ਸਾਮਰਾਜ ਸਥਾਪਤ ਕਰਨ ਵਾਸਤੇ ਸਰਕਾਰੀ ਖਜਾਨੇ ਨੂੰ ਲੁੱਟਣ ਲਈ ਬਾਦਲਾਂ ਅਤੇ ਮਜੀਠੀਆ ਨੂੰ ਵੀ ਆੜੇ ਹੱਥੀਂ ਲਿਆ। ਉਨਾਂ ਕਿਹਾ ਕਿ ਬਾਦਲਾਂ ਅਤੇ ਮਜੀਠੀਆ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਮ ਲੋਕਾਂ ਦੀਆਂ ਮੁਸਕਲਾਂ ਵੱਲ ਧਿਆਨ ਨਾ ਦੇ ਕੇ ਅਜਿਹੇ ਮਾੜੇ ਕੰਮਾਂ ਵਿੱਚ ਖੁਦ ਨੂੰ ਸਾਮਲ ਕਰ ਲਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ, “ਇਸ ਤਰਾਂ ਦੇ ਲੋਕ ਕਦੇ ਵੀ ਆਮ ਲੋਕਾਂ ਦੀ ਦੁਰਦਸਾ ਨੂੰ ਨਹੀਂ ਸਮਝਣਗੇ ਕਿਉਂਕਿ ਉਹ ਕੁਲੀਨ ਵਰਗ ਨਾਲ ਸਬੰਧਤ ਹਨ। ਕੁਲੀਨ ਵਰਗ ਦੀ ਕੋਈ ਜਾਤ ਜਾਂ ਧਰਮ ਨਹੀਂ ਹੁੰਦਾ ਕਿਉਂਕਿ ਉਨਾਂ ਦਾ ਇੱਕੋ ਇੱਕ ਮਨੋਰਥ ਕਿਸੇ ਵੀ ਤਰੀਕੇ ਨਾਲ ਆਪਣੀਆਂ ਜੇਬਾਂ ਭਰਨਾ ਹੁੰਦਾ ਹੈ।“

ਕੈਪਟਨ ਅਮਰਿੰਦਰ ਸਿੰਘ ਦੇ ਕੁਸਾਸਨ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨਾਂ ਨੇ ਕਰਦਾਤਾਵਾਂ ਦੇ ਪੈਸੇ ’ਤੇ ਆਪਣੇ ਨਾਲ ਸਲਾਹਕਾਰਾਂ ਦੀ ਇੱਕ ਟੀਮ ਰੱਖੀ ਹੋਈ ਸੀ ਅਤੇ ਲੋਕਾਂ ਨੂੰ ਬੇਲੋੜਾ ਪ੍ਰੇਸਾਨ ਕਰਨ ਲਈ ਉਨਾਂ ਨੂੰ ਸੈਂਕੜੇ ਪੁਲਿਸ ਮੁਲਾਜਮਾਂ ਦੀ ਸਹੂਲਤ ਵੀ ਦਿੱਤੀ ਸੀ। ‘ਆਪ‘ ਨੂੰ ਠੱਗਾਂ ਅਤੇ ਲੁਟੇਰਿਆਂ ਦੀ ਪਾਰਟੀ ਕਰਾਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ‘ਖਾਸ ਪਾਰਟੀ‘ ਦੇ ਗੈਰ-ਪੰਜਾਬੀ ਲੋਕ ਆਪਣੇ ਚੋਣ ਮਨੋਰਥ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸਸਿ ਕਰ ਰਹੇ ਹਨ ਪਰ ਪੰਜਾਬੀ ਇਸ ਤੋਂ ਵਾਕਫ਼ ਹਨ ਅਤੇ ਇਨਾਂ ਨੂੰ ਸਬਕ ਸਿਖਾਉਣਗੇ। ਉਨਾਂ ਕਿਹਾ ਕਿ ਹਰ ਪਾਸੇ ‘ਬਾਹਰੀਆਂ‘ ਦੇ ਪੋਸਟਰ ਲਗਾ ਕੇ ਪੰਜਾਬ ‘ਤੇ ਕਬਜਾ ਕਰਨ ਦਾ ਉਨਾਂ ਦਾ ਸੁਪਨਾ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗਾ ਕਿਉਂਕਿ ਪੰਜਾਬ ਵਾਸੀ ਇਨਾਂ ਕਾਲੇ ਦਿਲਾਂ ਵਾਲੇ ਕਾਲੇ ਅੰਗਰੇਜਾਂ ਨੂੰ ਪੰਜਾਬ ਤੋਂ ਬਾਹਰ ਸੁੱਟ ਦੇਣਗੇ। ਉਨਾਂ ਕਿਹਾ ਕਿ ‘ਆਪ‘ ਦੇ ਇਹ ‘ਬਾਹਰਲੇ‘ ਪੰਜਾਬ ਦੇ ਕਿਸੇ ਵੀ ਆਗੂ ਨੂੰ ਆਪਣੇ ਪੋਸਟਰਾਂ ਅਤੇ ਹੋਰਡਿੰਗਾਂ ‘ਤੇ ਵੀ ਥਾਂ ਨਹੀਂ ਦੇ ਰਹੇ ਹਨ, ਜਿਸ ਨਾਲ ਉਨਾਂ ਦੇ ਲੁਕਵੇਂ ਏਜੰਡੇ ਦੀ ਪੋਲ ਖੁੱਲ ਗਈ ਹੈ।


ਇਸ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਉਨਾਂ ਦੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਦੀਆਂ ਮੁਸਕਲਾਂ ਦੇ ਹੱਲ ਲਈ ਪੂਰੀ ਖੁੱਲ ਦਿੱਤੀ ਸੀ ਪਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਉਨਾਂ ਨੇ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ।

ਰਾਜਾ ਵੜਿੰਗ ਨੇ ਕਿਹਾ ਕਿ ਹੁਣ ਸਾਡਾ ਕੈਪਟਨ ਬਦਲ ਗਿਆ ਹੈ ਅਤੇ ਸਾਡੇ ਨਵੇਂ ਮੁੱਖ ਮੰਤਰੀ ਚੰਨੀ ਨੇ ਕੁਝ ਮਹੀਨਿਆਂ ਦੇ ਅੰਦਰ-ਅੰਦਰ ਵਾਅਦਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਹਨ। ਕਈ ਵਾਅਦੇ ਜਿਵੇਂ ਕਿ ਬਿਜਲੀ ਦੀਆਂ ਸਸਤੀਆਂ ਦਰਾਂ, ਪਾਣੀ ਅਤੇ ਬਿਜਲੀ ਦੇ ਬਿੱਲਾਂ ਨੂੰ ਮੁਆਫ ਕਰਨਾ ਅਤੇ ਰੇਤਾ-ਬੱਜਰੀ ਦੇ ਰੇਟਾਂ ਨੂੰ ਘਟਾਉਣਾ ਸਿਰਫ 70 ਦਿਨਾਂ ਵਿੱਚ ਪੂਰਾ ਕਰ ਦਿੱਤਾ ਗਿਆ ਹੈ। ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਅਤੇ ਵਿਧਾਇਕ ਨਾਜਰ ਸਿੰਘ ਮਾਨਸਾਹੀਆ ਨੇ ਵੀ ਮੁੱਖ ਮੰਤਰੀ ਚੰਨੀ ਦੇ ਯਤਨਾਂ ਦੀ ਸਲਾਘਾ ਕੀਤੀ ਅਤੇ ਮਾਨਸਾ ਜਲਿੇ ਦੇ ਵਿਕਾਸ ਕਾਰਜਾਂ ਲਈ ਲੋੜੀਂਦੀਆਂ ਗਰਾਂਟਾਂ ਮਨਜੂਰ ਕਰਨ ਲਈ ਉਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਜੈਤੋ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਅਤੇ ਨਾਭਾ ਤੋਂ ਅਕਾਲੀ ਆਗੂ ਮੱਖਣ ਸਿੰਘ ਲਾਲਕਾ ਦਾ ਵੀ ਪਾਰਟੀ ਵਿੱਚ ਸਵਾਗਤ ਕੀਤਾ। ਮੁੱਖ ਮੰਤਰੀ ਨੇ ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟ ਦੇ ਸਨਦ ਵੀ ਵੰਡੇ। ਮਾਨਸਾ ਜ਼ਿਲੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨਾਂ ਨੇ ਪਹਿਲਾਂ ਹੀ ਮਾਨਸਾ ਦੇ ਹਰੇਕ ਹਲਕੇ ਲਈ 15 ਕਰੋੜ ਰੁਪਏ ਦੀ ਰਾਸੀ ਮਨਜੂਰ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਭਿੱਖੀ ਕਸਬੇ ਨੂੰ ਸਬ-ਡਿਵੀਜਨ ਦਾ ਦਰਜਾ ਦੇਣ ਅਤੇ ਸਿਵਲ ਹਸਪਤਾਲ ਮਾਨਸਾ ਨੂੰ ਅਪਗ੍ਰੇਡ ਕਰਨ, ਸੀਵਰੇਜ ਪ੍ਰੋਜੈਕਟ ਅਤੇ ਸਥਾਨਕ ਸਰਕਾਰੀ ਕਾਲਜ ਵਿੱਚ ਪੋਸਟ ਗ੍ਰੈਜੂਏਟ ਕੋਰਸ ਸੁਰੂ ਕਰਨ ਦਾ ਵੀ ਐਲਾਨ ਕੀਤਾ।