National
ਪਹਿਲਵਾਨਾਂ ਦਾ ਵਿਰੋਧ: ਬ੍ਰਿਜ ਭੂਸ਼ਣ ਨੇ ਦਿੱਲੀ ਪੁਲਿਸ ਦੀ SIT ਸਾਹਮਣੇ ਆਪਣਾ ਬਿਆਨ ਕਰਵਾਇਆ ਦਰਜ

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਹਿਲਵਾਨਾਂ ਦਾ ਪ੍ਰਦਰਸ਼ਨ ਹਜੇ ਤੱਕ ਜਾਰੀ ਹੈ। ਇਸ ਦੌਰਾਨ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਨੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਦਾ ਬਿਆਨ ਦਰਜ ਕੀਤਾ ਹੈ। ਬ੍ਰਿਜ ਭੂਸ਼ਣ ਨੇ ਦਿੱਲੀ ਪੁਲਿਸ ਦੀ SIT ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਹੈ।
ਸੂਤਰਾਂ ਮੁਤਾਬਕ ਬ੍ਰਿਜ ਭੂਸ਼ਣ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਉਸ ਤੋਂ ਕੁਝ ਦਸਤਾਵੇਜ਼ ਵੀ ਮੰਗੇ ਹਨ। ਇਸ ਮਾਮਲੇ ਦੀ ਜਾਂਚ ਲਈ ਛੇ ਪੁਲੀਸ ਮੁਲਾਜ਼ਮਾਂ ਦੀ SIT ਟੀਮ ਬਣਾਈ ਗਈ ਹੈ, ਜਿਨ੍ਹਾਂ ਵਿੱਚ ਚਾਰ ਔਰਤਾਂ ਹਨ। ਇਸ ਦੇ ਨਾਲ ਹੀ ਮਹਿਲਾ ਡੀਸੀਪੀ ਦੀ ਅਗਵਾਈ ਹੇਠ 10 ਪੁਲਿਸ ਮੁਲਾਜ਼ਮਾਂ ਦੀ ਟੀਮ ਵੀ ਬਣਾਈ ਗਈ ਹੈ। ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਨਾਲ-ਨਾਲ ਕੁਸ਼ਤੀ ਸੰਘ ਦੇ ਸਹਾਇਕ ਸਕੱਤਰ ਵਿਨੋਦ ਤੋਮਰ ਦੇ ਵੀ ਬਿਆਨ ਦਰਜ ਕੀਤੇ ਗਏ ਹਨ।