punjab
ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ

ਪੰਜਾਬ ਸਰਕਾਰ ਦੇ ਦਫਤਰ ਡਾਇਰੈਕਟਰ ਸਿੱਖਿਆ ਵਿਭਾਗ ‘ਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ। ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲੈਣ ਸਬੰਧੀ ਤਿਆਰੀ ਮੁੰਕਮਲ ਕਰ ਲਈ ਗਈ ਹੈ। ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਦੇ ਕੌਂਸਲਿੰਗ ਦੌਰਾਨ ਵਿਦਿਅਕ ਦਸਤਾਵੇਜ਼ ਚੈੱਕ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਦੀ ਸਿਫਾਰਸ਼ਾਂ ਵਿਭਾਗ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਹਿੱਤ ਕਰ ਦਿੱਤੀਆਂ ਜਾਣਗੀਆਂ। ਸ੍ਰੀ ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।