Connect with us

punjab

8 ਅਗਸਤ ਪਟਵਾਰੀ ਤੇ ਜ਼ਿਲੇਦਾਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਲਈ ਜਾਵੇਗੀ – ਰਮਨ ਬਹਿਲ

Published

on

raman behl

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰ. 01 ਆਫ 2021 ਰਾਹੀਂ ਪਟਵਾਰੀ, ਜ਼ਿਲੇਦਾਰ, ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 08 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਪਹਿਲਾ ਐਲਾਨੇ ਪ੍ਰੋਗਰਾਮ ਅਨੁਸਾਰ 2 ਮਈ 2021 ਤਾਰੀਖ ਨਿਸ਼ਚਿਤ ਕੀਤੀ ਗਈ ਸੀ ਜੋ ਕੋਵਿਡ-19 ਦੀ ਦੂਜੀ ਲਹਿਰ ਦੇ ਕਾਰਨ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼  ਦੇ ਮੱਦੇਨਜਰ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਜਦੋਂ ਕੋਵਿਡ ਦੇ ਕੇਸਾਂ ਦੀ ਗਿਣਤੀ ਵਿੱਚ ਕਮੀ ਦਰਜ ਕੀਤੀ ਗਈ ਤਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਤੇ ਸਰਕਾਰ ਦੀ ਘਰ-ਘਰ ਰੋਜਗਾਰ ਦੇਣ ਦੀ ਨੀਤੀ ਪ੍ਰਤੀ ਪ੍ਰਤੀਬੱਧਤਾ ਦੇ ਮੱਦੇਨਜ਼ਰ ਬੋਰਡ ਵਲੋਂ ਵੱਖ-ਵੱਖ ਅਸਾਮੀਆਂ ਲਿਖਤੀ ਪ੍ਰੀਖਿਆਵਾਂ ਲੈਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਦੀ ਲੜੀ ਵਜੋਂ ਪਟਵਾਰੀ, ਜਿਲੇਦਾਰ, ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 08 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ।

Continue Reading
Click to comment

Leave a Reply

Your email address will not be published. Required fields are marked *