Haryana
ਯਮੁਨਾਨਗਰ : ਤੇਲ ਦੀਆਂ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ

19 ਨਵੰਬਰ 2023: ਹਰਿਆਣਾ ਦੇ ਯਮੁਨਾਨਗਰ ਦੇ ਜਗਾਧਰੀ ਮਟਕਾ ਚੌਕ ਨੇੜੇ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਹਫੜਾ-ਦਫੜੀ ਮੱਚ ਗਈ। ਇਸ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਅੱਗ ਬੁਝਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮਟਕਾ ਚੌਕ ਦੇ ਨਾਲ ਲੱਗਦੇ ਇਸ ਇਲਾਕੇ ਵਿੱਚ ਕਈ ਦੁਕਾਨਾਂ ਹਨ। ਇਨ੍ਹਾਂ ਵਿੱਚੋਂ ਤਿੰਨ ਦੁਕਾਨਾਂ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਨੂੰ ਦੂਰ ਕਰਨ ਲਈ ਅੱਜ ਯਤਨ ਕੀਤੇ ਜਾ ਰਹੇ ਹਨ|