Connect with us

Punjab

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਦਾ ਪੀਲਾ ਅਲਰਟ, 29-30 ਮਾਰਚ ਨੂੰ ਤੇਜ਼ ਹਵਾਵਾਂ ਚੱਲਣਗੀਆਂ

Published

on

28 ਮਾਰਚ 2024: ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ। ਪੰਜਾਬ ਦੇ ਮਾਝੇ ‘ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਅੱਜ ਵੀ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29-30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਸਰਗਰਮ ਹੈ।