Punjab
ਪੰਜਾਬ ‘ਚ ਅੱਜ ਮੀਂਹ ਨੂੰ ਲੈ ਕੇ ਕੀਤਾ ਗਿਆ ਪੀਲਾ ਅਲਰਟ ਜਾਰੀ

ਚੰਡੀਗੜ੍ਹ 15ਸਤੰਬਰ 2023: ਪੰਜਾਬ ਵਿੱਚ ਸਵੇਰ ਤੋਂ ਮੀਹ ਪੈਣਾ ਸ਼ੁਰੂ ਹੋ ਗਿਆ ਸੀ ਜਿਸ ਦੇ ਮੱਦੇਨਜ਼ਰ ਦੱਸਿਆ ਜਾ ਰਿਹਾ ਹੈ ਕਈ ਸੂਬਿਆਂ ‘ਚ ਅਜੇ ਵੀ ਮੀਹ ਰੁਕ-ਰੁਕ ਕੇ ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਸਵੇਰ ਦੇ ਤਾਪਮਾਨ ‘ਚ ਔਸਤਨ 1 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਨੇ ਅੱਜ ਅੰਮ੍ਰਿਤਸਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਨਾਲ-ਨਾਲ ਹੁਸ਼ਿਆਰਪੁਰ ‘ਚ ਵੀ ਮੀਂਹ ਪਿਆ। ਹੁਣ ਮੌਸਮ ਵਿਭਾਗ ਨੇ ਮਾਲਵੇ ਦੇ ਪਟਿਆਲਾ, ਮੋਹਾਲੀ ਅਤੇ ਲੁਧਿਆਣਾ ਦੇ ਆਸਪਾਸ ਦੇ ਇਲਾਕਿਆਂ ਵਿੱਚ ਬਾਰਿਸ਼ ਦਾ ਅਲਰਟ ਦਿੱਤਾ ਹੈ। ਆਉਣ ਵਾਲੇ ਕੁਝ ਘੰਟਿਆਂ ਵਿੱਚ ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।