Punjab
ਪੰਜਾਬ ‘ਚ ਮੀਂਹ ਅਤੇ ਤੂਫਾਨ ਦਾ ਯੈਲੋ ਅਲਰਟ

Weather Update: ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਸਮੇਤ ਜੰਮੂ-ਕਸ਼ਮੀਰ ਅਤੇ ਹਿਮਾਚਲ ‘ਚ ਇਕ ਵਾਰ ਫਿਰ ਮੌਸਮ ‘ਚ ਬਦਲਾਅ ਆਇਆ ਹੈ, ਜਿਸ ਕਾਰਨ ਪੰਜਾਬ ਅਤੇ ਹਰਿਆਣਾ ‘ਚ ਯੈਲੋ ਅਲਰਟ ਘੋਸ਼ਿਤ ਕੀਤਾ ਗਿਆ ਹੈ| ਬਾਰਿਸ਼ ਅਤੇ ਹਨੇਰੀ ਆਉਣ ਦੀ ਸੰਭਾਵਨਾ ਦੱਸੀ ਗਈ ਹੈ। ਇਸ ਕਾਰਨ ਮੌਸਮ ਵਿਭਾਗ ਨੇ ਸਾਵਧਾਨ ਰਹਿਣ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ। ਅਜਿਹੇ ‘ਚ ਲੋਕਾਂ ਨੂੰ ਲੋੜ ਪੈਣ ‘ਤੇ ਹੀ ਘਰਾਂ ਤੋਂ ਬਾਹਰ ਆਉਣ ਦੀ ਹਦਾਇਤ ਕੀਤੀ ਗਈ ਹੈ।
ਇਸ ਦੇ ਨਾਲ ਹੀ ਐਤਵਾਰ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਬੱਦਲਵਾਈ ਅਤੇ ਬਰਸਾਤ ਦਾ ਮੌਸਮ ਰਿਹਾ, ਜਿਸ ਕਾਰਨ ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਕਿਹਾ ਕਿ ਪੱਛਮੀ ਗੜਬੜੀ, ਮੱਧ ਟਰਪੋਸਫੀਅਰ ਵਿੱਚ ਪੱਛਮੀ ਹਵਾਵਾਂ ਕਾਰਨ ਮੌਸਮ ਬਦਲ ਰਿਹਾ ਹੈ, ਜਦੋਂ ਕਿ 1-2 ਦਿਨਾਂ ਦੌਰਾਨ ਪੱਛਮੀ ਗੜਬੜੀ ਦੇ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।
ਇਸ ਕਾਰਨ ਯੈਲੋ ਅਲਰਟ ‘ਚ ਕਿਹਾ ਗਿਆ ਹੈ ਕਿ 12 ਮਾਰਚ ਤੋਂ ਬਾਅਦ ਪੰਜਾਬ ਅਤੇ ਹਰਿਆਣਾ ‘ਚ ਇਕਦਮ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਭਾਰੀ ਮੀਂਹ ਪੈ ਸਕਦਾ ਹੈ ਅਤੇ ਸਾਨੂੰ ਤੂਫਾਨ ਦਾ ਸਾਹਮਣਾ ਕਰਨਾ ਪਵੇਗਾ।