National
Yogi Adityanath ਦਾ ਵੱਡਾ ਬਿਆਨ, ਨਨਕਾਣਾ ਸਾਹਿਬ ਸਾਡੇ ਤੋਂ ਕਦੋਂ ਤੱਕ ਰਹੇਗਾ ਦੂਰ

UP CM YOGI ADITYANATH : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਮੌਕੇ ਲਖਨਊ ‘ਚ ਇਕ ਪ੍ਰੋਗਰਾਮ ਆਯੋਜਿਤ ਕੀਤਾਗਿਆ ਸੀ ਜਿੱਥੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਸ੍ਰੀ ਨਨਕਾਣਾ ਸਾਹਿਬ ਬਾਰੇ ਵੱਡਾ ਬਿਆਨ ਦਿੱਤਾ ਹੈ ਬਿਆਨ ਦਿੰਦੇ ਹੋਏ ਕਿਹਾ, ਕਿ ਨਨਕਾਣਾ ਸਾਹਿਬ ਕਦੋਂ ਤੱਕ ਸਾਡੇ ਤੋਂ ਦੂਰ ਰਹੇਗਾ। ਸਾਨੂੰ ਇਹ ਸਹੀ ਵਾਪਸ ਮਿਲਣਾ ਚਾਹੀਦਾ ਹੈ। ਸੀਐਮ ਯੋਗੀ ਨੇ ਕਿਹਾ ਕਿ ਉਨ੍ਹਾਂ ਲੋਕਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ ਜੋ ਹਿੰਦੂਆਂ ਅਤੇ ਸਿੱਖਾਂ ਵਿੱਚ ਪਾੜਾ ਪੈਦਾ ਕਰਨਾ ਚਾਹੁੰਦੇ ਹਨ ਕਿਉਂਕਿ ਜੇਕਰ ਉਹ ਇੱਕ ਹਨ ਤਾਂ ਉਹ ਧਰਮੀ ਹਨ। ਬੰਗਲਾਦੇਸ਼ ਵਿੱਚ ਜੋ ਵੀ ਹੋ ਰਿਹਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਪਾਕਿਸਤਾਨ ਵਿੱਚ ਇਸ ਤੋਂ ਪਹਿਲਾਂ ਜੋ ਕੁਝ ਹੋਇਆ ਉਹ ਵੀ ਕਿਸੇ ਤੋਂ ਲੁਕਿਆ ਨਹੀਂ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਕਿਹਾ ਕਿ ਸਾਨੂੰ ਉਨ੍ਹਾਂ ਲੋਕਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ, ਜੋ ਹਿੰਦੂਆਂ ਅਤੇ ਸਿੱਖਾਂ ਵਿੱਚ ਪਾੜਾ ਪੈਦਾ ਕਰਨਾ ਚਾਹੁੰਦੇ ਹਨ, ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਬੰਗਲਾਦੇਸ਼ ਵਿੱਚ ਜੋ ਵੀ ਹੋ ਰਿਹਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਪਾਕਿਸਤਾਨ ਵਿੱਚ ਇਸ ਤੋਂ ਪਹਿਲਾਂ ਜੋ ਕੁਝ ਹੋਇਆ ਉਹ ਵੀ ਕਿਸੇ ਤੋਂ ਲੁਕਿਆ ਨਹੀਂ ਹੋਇਆ ਹੈ। ਜੇਕਰ ਇਤਿਹਾਸ ਸਾਨੂੰ ਬਦਲਣ ਦਾ ਮੌਕਾ ਦੇ ਰਿਹਾ ਹੈ। ਮੈਨੂੰ ਲੱਗਦਾ ਹੈ ਕਿ ਇਸ ਸੁਧਾਰ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ।