Connect with us

Punjab

ਅੰਮ੍ਰਿਤਸਰ ਦੇ ਨੌਜਵਾਨ ਕੈਪਟਨ ਸਵਰਾਜਦੀਪ ਸਿੰਘ ਦੀ ਏਅਰ ਐਂਬੂਲੈਂਸ ਹਾਦਸੇ ‘ਚ ਹੋਈ ਮੌਤ

Published

on

ਬੀਤੇ ਦਿਨ ਝਾਰਖੰਡ ਤੋਂ ਦਿੱਲੀ ਜਾ ਰਹੀ ਇੱਕ ਏਅਰ ਐਂਬੂਲੈਂਸ ਦੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਇਸ ਹਾਦਸੇ ਵਿੱਚ ਕੋ-ਪਾਇਲਟ ਸਮੇਤ 7 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ ਸੀ। ਹਾਦਸੇ ‘ਚ ਮ੍ਰਿਤਕ ਕੋ-ਪਾਇਲਟ ਸਵਰਾਜਦੀਪ ਸਿੰਘ ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਿਸ ਨੂੰ ਨੂੰ 300 ਘੰਟਿਆਂ ਤੋਂ ਵੱਧ ਉਡਾਣ ਦਾ ਤਜਰਬਾ ਸੀ।

ਦੱਸਣਯੋਗ ਹੈ ਕਿ ਉਹ ਕੱਲ੍ਹ ਰਾਤ ਰਾਂਚੀ ਤੋਂ ਦਿੱਲੀ ਇੱਕ ਮਰੀਜ਼ ਨੂੰ ਲਿਜਾ ਰਹੇ ਸਨ, ਪਰ ਫਲਾਇਟ ਭਰਨ ਤੋਂ ਲਗਭਗ 20 ਮਿੰਟ ਬਾਅਦ, ਜਹਾਜ਼ ਦਾ ਸੰਪਰਕ ਟੁੱਟ ਗਿਆ ਅਤੇ ਚਤਰਾ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ ਸੱਤ ਲੋਕਾਂ ਦੀ ਮੌਤ ਹੋ ਗਈ।

ਸਬਰਾਜਦੀਪ ਸਿੰਘ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਨ੍ਹਾਂ ਦਾ ਚਾਰ ਮਹੀਨੇ ਦਾ ਪੁੱਤਰ ਹੈ। ਉਹ ਦੋ ਦਿਨ ਪਹਿਲਾਂ ਹੀ ਡਿਊਟੀ ਲਈ ਘਰੋਂ ਨਿਕਲਿਆ ਸੀ। ਉਨ੍ਹਾਂ ਦੇ ਪਰਿਵਾਰ ਦੇ ਅਨੁਸਾਰ, ਉਨ੍ਹਾਂ ਦੀ ਆਖਰੀ ਫ਼ੋਨ ਗੱਲਬਾਤ ਉਨ੍ਹਾਂ ਦੇ ਚਾਚਾ ਰਣਜੀਤ ਸਿੰਘ ਨਾਲ ਹੋਈ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਕੰਮ ‘ਤੇ ਬੁਲਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਣਾ ਪਵੇਗਾ। ਪਰਿਵਾਰ ਨੂੰ ਸੂਚਨਾ ਮਿਲੀ ਹੈ ਕਿ ਉਨ੍ਹਾਂ ਦੀ ਲਾਸ਼ ਕੱਲ੍ਹ ਸਵੇਰੇ ਘਰ ਆਵੇਗੀ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੇ ਦਾਦਾ ਸਾਹਿਬ ਸਿੰਘ, ਉਨ੍ਹਾਂ ਦੇ ਪਿਤਾ ਅਮਰੀਕ ਸਿੰਘ ਅਤੇ ਦੋ ਭਰਾ ਸ਼ਾਮਲ ਹਨ।

ਇਹ ਵੀ ਪਤਾ ਲੱਗਿਆ ਹੈ ਕਿ ਸਬਰਾਜਦੀਪ ਸਿੰਘ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਨ੍ਹਾਂ ਦਾ ਚਾਰ ਮਹੀਨੇ ਦਾ ਪੁੱਤਰ ਹੈ। ਉਹ ਦੋ ਦਿਨ ਪਹਿਲਾਂ ਹੀ ਡਿਊਟੀ ਲਈ ਘਰੋਂ ਨਿਕਲਿਆ ਸੀ। ਉਨ੍ਹਾਂ ਦੇ ਪਰਿਵਾਰ ਦੇ ਅਨੁਸਾਰ, ਉਨ੍ਹਾਂ ਦੀ ਆਖਰੀ ਫ਼ੋਨ ਗੱਲਬਾਤ ਉਨ੍ਹਾਂ ਦੇ ਚਾਚਾ ਰਣਜੀਤ ਸਿੰਘ ਨਾਲ ਹੋਈ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਕੰਮ ‘ਤੇ ਬੁਲਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਣਾ ਪਵੇਗਾ।