Corona Virus
ਕਰਫ਼ਿਊ ਦੋਰਾਨ ਪੁਲਿਸ ਤੋਂ ਤੰਗ ਆ ਕੇ ਨੌਜ਼ਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 14 ਅਪਰੈਲ: ਲੁਧਿਆਣਾ ਦੇ ਬੈਂਜਮਨ ਰੋਡ ਤੇ ਸਥਿਤ ਇਕਵਾਲਟੀ ਹਾਊਸ ਦੇ ਮਾਲਕ ਗਗਨਦੀਪ ਸਿੰਘ ਨੇ ਖੁਦਕੁਸ਼ੀ ਕਰ ਲਈ। ਉਸਦੇ ਘਰ ਵਿਚੋਂ ਮਿਲੇ ਖੁਦਕੁਸ਼ੀ ਨੋਟ ਨਾਲ ਇਹ ਗੱਲ ਚਿੱਟੇ ਦਿਨ ਵਾਂਗ ਸਾਫ ਹੋ ਗਈ ਹੈ ਕਿ ਗਗਨਦੀਪ ਸਿੰਘ ਤੋਂ ਲੁਧਿਆਣਾ ਪੁਲਿਸ ਵਿੱਚ ਤੈਨਾਤ ਜਗਪ੍ਰੀਤ ਸਿੰਘ ਜੱਗਾ 50 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਜਿਸ ਨੂੰ ਪੂਰਾ ਨਾ ਕਰਨ ਵਿੱਚ ਅਸਮਰੱਥ ਗਗਨਦੀਪ ਸਿੰਘ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਿਸ ਤੋਂ ਸਾਫ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪੁਲਿਸ ਕਿਸ ਤਰਾਂ ਆਮ ਵਿਅਕਤੀਆਂ ਨੂੰ ਪਰੇਸ਼ਾਨ ਕਰ ਰਹੀ ਹੈ ਕਿ ਲੋਕ ਆਪਣੀ ਜੀਵਨ ਲੀਲਾ ਹੀ ਖਤਮ ਕਰ ਰਹੇ ਹਨ ਅਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਜਗਪ੍ਰੀਤ ਸਿੰਘ ਜੱਗਾ ਸਮੇਤ ਲੁਧਿਆਣਾ ਪੁਲਿਸ ਦੇ ਕਮਿਸ਼ਨਰ ਦੇ ਖਿਲਾਫ ਵੀ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।
ਉਪਰੋਕਤ ਦੋਸ਼ ਲੁਧਿਆਣਾ ਪੁਲਿਸ ‘ਤੇ ਲਗਾਉਂਦੇ ਹੋਏ ਲੁਧਿਆਣਾ ਤੋਂ ਵਿਧਾਇਕ ‘ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸੂਬੇ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਲੁਧਿਆਣਾ ਪੁਲਿਸ ਕਮਿਸ਼ਨਰ ‘ਤੇ ਸਿੱਧੇ ਤੌਰ ‘ਤੇ ਕਤਲ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਵਿਧਾਇਕ ਬੈਂਸ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਸ਼ਰੇਆਮ ਸਬਜੀ ਵਾਲਿਆਂ ਤੋਂ, ਕਰਿਆਨਾ ਦੀਆਂ ਦੁਕਾਨਾਂ ਵਾਲਿਆਂ ਤੋਂ ਸ਼ਰੇਆਮ ਪੈਸੇ ਇਕੱਤਰ ਕਰ ਰਹੀ ਹੈ। ਜਿਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਸਿੱਧੇ ਤੌਰ ਤੇ ਜਿੰਮੇਵਾਰ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਜਗਪ੍ਰੀਤ ਸਿੰਘ ਜੱਗਾ ਸਮੇਤ ਲੁਧਿਆਣਾ ਪੁਲਿਸ ਦੇ ਕਮਿਸ਼ਨਰ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਵਿਧਾਇਕ ਬੈਂਸ ਨੇ ਆਪਣੀ ਲੋਕ ਇਨਸਾਫ ਪਾਰਟੀ ਦੇ ਸਾਰੇ ਅਹੁਦੇਦਾਰਾਂ ਵਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ ਅਤੇ ਕਿਹਾ ਕਿ ਇਸ ਦੁਖ ਦੀ ਘੜੀ ਵਿੱਚ ਬੈਂਸ ਭਰਾ ਅਤੇ ਉਨ੍ਹਾਂ ਦੇ ਸਾਰੇ ਸਮਰਥਕ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਨ।