India
ਨੌਜਵਾਨ ਵੱਲੋਂ ਪੁਲਿਸ ਪਾਰਟੀ ‘ਤੇ ਫਾਇਰਿੰਗ, ਪੁਲਿਸ ਮੁਲਾਜ਼ਮ ਦੀ ਮੌਤ
ਮੋਗਾ, ਦੀਪਕ ਸਿੰਗਲਾ, 10 ਜੂਨ : ਮੋਗਾ ‘ਚ ਇਕ ਵਿਅਕਤੀ ਵੱਲੋਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕੀਤੀ ਗਈ ਸੀ। ਦਸ ਦਈਏ ਕਿ ਦਨਾਲੀ ਦੇ ਨਾਲ ਛੱਤ ਤੇ ਖੜਾ ਇਹ ਲਲਕਾਰੇ ਮਾਰਦਾ ਉਹੀ ਮੁਲਜ਼ਮ ਹੈ, ਜਿਸ ਨੇ 100 ਤੋਂ ਵੱਧ ਰਾਊਂਡ ਫਾਇਰ ਕੀਤੇ ਸੀ। ਇਸ ਦੋਰਾਨ ਮੁਲਾਜ਼ਮ ਵੱਲੋਂ ਪੁਲਿਸ ਪਾਰਟੀ ਨੂੰ ਚੁਣੋਤੀ ਵੀ ਦਿੱਤੀ ਗਈ ਹੈ। ਇਸ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜਮਾਂ ਵੱਲੋਂ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਗਈ।
ਇਸ ਵਿਅਕਤੀ ਨੇ ਮਾਮੂਲੀ ਵਿਵਾਦ ਨੂੰ ਲੈ ਕੇ ਪੁਲਿਸ ਪਾਰਟੀ ਉੱਤੇ ਅਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਫਾਇਰਿੰਗ ਦੋਰਾਨ ਇਕ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ ਸੀ, ਜਦਕਿ 2 ਪੁਲਿਸ ਕਰਮਚਾਰੀ ਜਖਮੀ ਹੋ ਗਏ ਸੀ। ਜਿਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਸ ਤੋਂ ਬਾਅਦ ਫਾਇਰਿੰਗ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਚ ਲੈ ਲਿਆ ਸੀ।