Punjab
ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਦਾਰ ਹਥਿਆਰ ਨਾਲ ਕੀਤਾ ਗਿਆ ਨੌਜਵਾਨ ਦਾ ਕਤਲ

ਬਠਿੰਡਾ : ਬਾਲਿਆਂਵਾਲੀ ਦੇ ਪਿੰਡ ਡਿੱਖ ਦੇ ਨੌਜਵਾਨ ਜਗਸੀਰ ਸਿੰਘ ਸੀਰਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਨੌਜਵਾਨ ਆਪਣੇ ਮਾਮੇ ਨਾਲ ਦਿਹਾੜੀ ਦਾ ਕੰਮ ਕਰਦਾ ਸੀ ਅਤੇ ਉਸ ਦੇ ਇਕੱਲੇ ਲੜਕੀ ਹੈ। ਜੋ ਦਿਹਾੜੀ ਤੋਂ ਆ ਕੇ ਕਿਸੇ ਕੰਮ ਲਈ ਘਰੋਂ ਬਾਹਰ ਨਿਕਲਿਆ ਸੀ ਜਿਸ ਤੋਂ ਬਾਅਦ ਉਸ ਦਾ ਕੁਝ ਵੀ ਪਤਾ ਨਹੀਂ ਲੱਗਿਆ ਅਤੇ ਸਵੇਰੇ ਪਿੰਡ ਦੇ ਲੋਕਾਂ ਨੇ ਉਹਨਾ ਦੇ ਘਰ ਆ ਕੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਮਰਿਆ ਪਿਆ ਹੈ।
ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਆਪਣੇ ਮਾਮੇ ਨਾਲ ਦਿਹਾੜੀ ਦਾ ਕੰਮ ਕਰਦਾ ਸੀ ਅਤੇ ਉਹ ਕੱਲ੍ਹ ਜਦ ਘਰ ਆਇਆ ਤੇ ਉਹ ਘਰੋਂ ਬਾਹਰ ਚਲਾ ਗਿਆ ਜਿਸ ਤੋਂ ਬਾਅਦ ਉਸ ਦਾ ਕੁਝ ਵੀ ਪਤਾ ਨਹੀਂ ਲੱਗਿਆ ਤੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਉਸ ਨੂੰ ਬੁਰੀ ਤਰ੍ਹਾਂ ਨਾਲ ਵੰਡਿਆ ਹੋਇਆ ਹੈ ਅਤੇ ਉਸ ਦੀ ਮੌਤ ਹੋ ਗਈ ਹੈ। ਜਦ ਪਰਿਵਾਰਿਕ ਮੈਂਬਰਾਂ ਨੇ ਵੇਖਿਆ ਤਾਂ ਉਸ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ ਅਤੇ ਉਹ ਬੁਰੀ ਤਰ੍ਹਾਂ ਵੱਢਿਆ ਪਿਆ ਸੀ ਅਤੇ ਸੂਚਨਾ ਤੁਰੰਤ ਮੌੜ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਉਥੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਕਿਸੇ ਨਾਲ ਵੀ ਕਿਸੇ ਪ੍ਰਕਾਰ ਦੀ ਕੋਈ ਦੁਸ਼ਮਣੀ ਨਹੀਂ ਹੈ।