Jalandhar
ਨੂਰਮਹਿਲ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ

ਜਲੰਧਰ : ਨੂਰਮਹਿਲ ਵਿੱਚ ਲੋਕਾਂ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਸਵੇਰੇ ਕੁਝ ਲੋਕ ਘਰ ਵਿੱਚ ਦਾਖਲ ਹੋਏ ਅਤੇ ਇੱਕ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ੍ਹ ਦਿੱਤਾ। ਇਸ ਘਟਨਾ ਦੌਰਾਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ 22 ਸਾਲਾ ਰੋਹਿਤ ਕੁਮਾਰ ਪੁੱਤਰ ਰਾਮ ਲੁਹਿਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ 6:00 ਵਜੇ ਦੇ ਕਰੀਬ ਹਮਲਾਵਰ ਸਕੂਟਰ ‘ਤੇ ਆਏ ਅਤੇ ਰੋਹਿਤ ਦੇ ਘਰ’ ਚ ਦਾਖਲ ਹੋਏ ਅਤੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।